ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਸ਼ਾ ਮੁਕਤੀ ਯਾਤਰਾ ਦਾ ਮਕਸਦ ਨਸ਼ਿਆਂ ਦਾ ਖਾਤਮਾ ਕਰਨਾ: ਬੁੱਧ ਰਾਮ

ਮਾਨਸਾ(ਜੋਗਿੰਦਰ ਸਿੰਘ ਮਾਨ): ਆਮ ਆਦਮੀ ਪਾਰਟੀ ਦੇ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਅਹਿਮਦਪੁਰ, ਕੁਲਹਿਰੀ, ਅੱਕਾਂਵਾਲੀ, ਕਣਕਵਾਲ ਚਹਿਲਾਂ, ਆਦਮਪੁਰ ਬੋਦਲਾਂ ਤੇ ਹੀਰੋਂ ਖੁਰਦ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਵਿਧਾਇਕ ਪ੍ਰਿੰਸੀਪਲ ਬੁੱਧ...
Advertisement

ਮਾਨਸਾ(ਜੋਗਿੰਦਰ ਸਿੰਘ ਮਾਨ): ਆਮ ਆਦਮੀ ਪਾਰਟੀ ਦੇ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਅਹਿਮਦਪੁਰ, ਕੁਲਹਿਰੀ, ਅੱਕਾਂਵਾਲੀ, ਕਣਕਵਾਲ ਚਹਿਲਾਂ, ਆਦਮਪੁਰ ਬੋਦਲਾਂ ਤੇ ਹੀਰੋਂ ਖੁਰਦ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।

ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਨੌਜਵਾਨੀ ਨੂੰ ਇਸ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਜੋ ਨੌਜਵਾਨ ਪੀੜ੍ਹੀ ਦੀ ਜ਼ਿੰਦਗੀ ਨੂੰ ਲਗਾਤਾਰ ਤਬਾਹ ਕਰ ਰਿਹਾ ਸੀ ਅਤੇ ਲੋਕਾਂ ਦੇ ਘਰ ਬਰਬਾਦ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾ ਸਦਕਾ ਅੱਜ ਕਾਫ਼ੀ ਹੱਦ ਤੱਕ ਇਸ ਬੁਰਾਈ ਤੋਂ ਰਾਹਤ ਮਿਲੀ ਹੈ।

Advertisement

ਇਸੇ ਦੌਰਾਨ ਵੱਖਰੇ ਤੌਰ ’ਤੇ ਮਾਨਸਾ ਜ਼ਿਲ੍ਹੇ ਦੇ ਪਿੰਡ ਝੰਡਾ ਖੁਰਦ ਤੇ ਝੰਡਾ ਕਲਾਂ ਵਿਖੇ ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਕਿਹਾ ਕਿ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਤੌਰ ’ਤੇ ਖਾਤਮਾ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਬਹੁਤ ਲੋੜ ਹੈ।  ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਵਾਈ ਗਈ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ ਗਈ।

Advertisement