ਨਥਾਣਾ:
ਸਥਾਨਕ ਸ੍ਰੀ ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਦਾ ਸੀਬੀਐੱਸਈ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ। ਸਕੂਲ ਦੇ ਅੱਠ ਵਿਦਿਆਰਥੀਆਂ ਨੇ 85 ਫੀਸਦੀ ਤੋਂ ਵੱਧ 17 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅਤੇ 26 ਵਿਦਿਆਰਥੀਆਂ ਨੇ 75 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ। ਬਾਕੀ ਸਾਰੇ ਵਿਦਿਆਰਥੀਆਂ ਨੇ ਫਸਟ ਡਿਵੀਜ਼ਨ ਪ੍ਰਾਪਤ ਕੀਤੀ। ਪ੍ਰਿੰਸੀਪਲ ਜੋਤੀ ਸ਼ਰਮਾ ਅਤੇ ਚੇਅਰਮੈਨ ਸੁਖਜਿੰਦਰ ਸਿੰਘ ਨੇ ਬੱਚਿਆਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। -ਪੱਤਰ ਪ੍ਰੇਰਕ