ਪੱਤਰ ਪ੍ਰੇਰਕ
ਗਿੱਦੜਬਾਹਾ, 1 ਅਗਸਤ
ਮੀਂਹ ਕਾਰਨ ਪਿੰਡ ਹੁਸਨਰ ਦੀ ਇੱਕ ਵਿਧਵਾ ਔਰਤ ਦੇ ਮਕਾਨ ਦੀ ਛੱਤ ਡਿੱਗ ਪਈ। ਹਾਲਾਂਕਿ ਇਸ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਪਿੰਡ ਹੁਸਨਰ ਨਿਵਾਸੀ ਸੁਖਵੀਰ ਕੌਰ ਪਤਨੀ ਸਵ: ਦਲੌਰ ਸਿੰਘ ਨੇ ਦੱਸਿਆ ਕਿ ਉਸ ਦੇ ਤਿੰਨ ਬੱਚੇ ਹਨ ਅਤੇ ਉਹ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦੀ ਹੈ। ਉਸ ਦੀ ਕੋਈ ਕਮਾਈ ਦਾ ਸਾਧਨ ਨਹੀਂ ਹੈ। ਸੁਖਵੀਰ ਕੌਰ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਪ੍ਰਸ਼ਾਸਨ ਨੂੰ ਮਦਦ ਦੀ ਅਪੀਲ ਕੀਤੀ।