ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 20 ਜੂਨ
ਬਾਰਸ਼ ਤੇ ਹਨੇਰੀ ਕਾਰਨ ਰਾਤ ਕਰੀਬ 10 ਵਜੇ ਪਿੰਡ ਖੁੰਡੇ ਹਲਾਲ ਦੇ ਮਜ਼ਦੂਰ ਸੁਖਦੇਵ ਸਿੰਘ ਦੇ ਕਮਰੇ ਦੀ ਛੱਤ ਡਿੱਗ ਗਈ। ਇਸ ਦੌਰਾਨ ਪਰਿਵਾਰ ਵਿਹੜੇ ਵਿੱਚ ਰੋਟੀ ਖਾਂਦਾ ਸੀ ਅਤੇ ਕਮਰੇ ਵਿੱਚ ਕੋਈ ਨਹੀਂ ਸੀ, ਇਸ ਕਰ ਕੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ| ਕਮਰੇ ਅੰਦਰ ਪਿਆ ਕਾਫ਼ੀ ਸਾਮਾਨ ਨੁਕਸਾਨਿਆ ਗਿਆ| ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ ਅਤੇ ਬਲਾਕ ਪ੍ਰਧਾਨ ਕਾਕਾ ਸਿੰਘ ਖੁੰਡੇ ਹਲਾਲ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਰਿਵਾਰ ਨੂੰ ਮਕਾਨ ਬਣਾਉਣ ਲਈ ਗ੍ਰਾਂਟ ਦਿੱਤੀ ਜਾਵੇ| ਉਨ੍ਹਾਂ ਕਿਹਾ ਕਿ ਵਧ ਰਹੀ ਮਹਿੰਗਾਈ ਤੇ ਖੇਤੀ ਵਿੱਚ ਵਧ ਰਹੇ ਨਦੀਨਨਾਸ਼ਕਾਂ ਦੀ ਵਰਤੋਂ ਕਾਰਨ ਹੋ ਰਹੇ ਰੁਜ਼ਗਾਰ ਉਜਾੜੇ ਕਾਰਨ ਮਜ਼ਦੂਰਾਂ ਲਈ ਮਕਾਨ ਬਣਾਉਣ ਮੁਸ਼ਕਲ ਹੋ ਗਿਆ ਹੈ|