DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਟੈਂਕੀ ਤੋਂ ਉਤਰਿਆ ਕਲਾਲਮਾਜਰਾ ਦਾ ਸਰਪੰਚ

ਬੀ ਡੀ ਪੀ ਓ ਦੇ ਭਰੋਸੇ ਮਗਰੋਂ ਸੰਘਰਸ਼ ਸਮਾਪਤ

  • fb
  • twitter
  • whatsapp
  • whatsapp
featured-img featured-img
ਵਾਟਰ ਵਰਕਸ ਦੀ ਟੈਂਕੀ ਤੋਂ ਸਰਪੰਚ ਜਗਜੀਵਨ ਸਿੰਘ ਨੂੰ ਉਤਾਰਦੇ ਹੋਏ ਜਥੇਬੰਦੀਆਂ ਦੇ ਆਗੂ।
Advertisement

ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਕਲਾਲਮਾਜਰਾ ਵਿੱਚ ਪੰਚਾਇਤੀ ਅਧਿਕਾਰਾਂ ਸਬੰਧੀ ਚੱਲ ਰਿਹਾ ਸੰਘਰਸ਼ ਉਸ ਵੇਲੇ ਸਮਾਪਤ ਹੋਇਆ, ਜਦੋਂ ਸਰਪੰਚ ਜਗਜੀਵਨ ਸਿੰਘ ਨੂੰ 27 ਘੰਟਿਆਂ ਬਾਅਦ ਵਾਟਰ ਵਰਕਸ ਦੀ ਟੈਂਕੀ ਤੋਂ ਸੁਰੱਖਿਅਤ ਥੱਲੇ ਉਤਾਰ ਲਿਆ ਗਿਆ।

ਪਿੰਡ ਵਿੱਚ ਪ੍ਰਬੰਧਕ ਲਗਾਏ ਜਾਣ ਦੇ ਰੋਸ ਵਿੱਚ ਸਰਪੰਚ ਜਗਜੀਵਨ ਸਿੰਘ ਪੰਚਾਂ ਸਣੇ ਵਾਟਰ ਵਰਕਸ ਦੀ ਟੈਂਕੀ ’ਤੇ ਚੜ੍ਹ ਗਿਆ ਸੀ‌। ਇਸ ਮੌਕੇ ਭਾਈ ਲਾਲੋ ਪੰਜਾਬੀ ਮੰਚ ਦੇ ਆਗੂ ਹਰਜੀਤ ਸਿੰਘ ਖਿਆਲੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਨਾਥ ਸਿੰਘ ਹਮੀਦੀ, ਕੁਲਵੰਤ ਸਿੰਘ ਟਿੱਬਾ ਅਤੇ ਸਮਾਜ ਸੇਵੀ ਭਾਨ ਸਿੰਘ ਜੱਸੀ ਨੇ ਕਿਹਾ ਕਿ ਇੱਕ ਪਾਸੇ ਸਰਕਾਰਾਂ ਪੰਚਾਇਤਾਂ ਨੂੰ ਵੱਧ ਅਧਿਕਾਰ ਦੇਣ ਦੇ ਦਾਅਵੇ ਕਰਦੀਆਂ ਹਨ, ਜਦਕਿ ਦੂਜੇ ਪਾਸੇ ਚੁਣੇ ਹੋਏ ਸਰਪੰਚਾਂ ਦੇ ਕੰਮਾਂ ਵਿੱਚ ਰੁਕਾਵਟਾਂ ਪਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਪੰਚਾਂ ਨਾਲ ਹੋ ਰਹੀ ਧੱਕੇਸ਼ਾਹੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪੰਚਾਇਤਾਂ ਦੇ ਹੱਕਾਂ ਦੀ ਲੜਾਈ ਜਾਰੀ ਰਹੇਗੀ।

Advertisement

ਪ੍ਰਸ਼ਾਸਨ ਨਾਲ ਗੱਲਬਾਤ ਤੋਂ ਬਾਅਦ ਬੀ ਡੀ ਪੀ ਓ ਮਹਿਲ ਕਲਾਂ ਭੂਸ਼ਣ ਕੁਮਾਰ, ਤਹਿਸੀਲਦਾਰ ਸੁਖਬੀਰ ਸਿੰਘ ਅਤੇ ਥਾਣਾ ਮਹਿਲ ਕਲਾਂ ਦੇ ਮੁਖੀ ਕੁਲਵਿੰਦਰ ਸਿੰਘ ਧਾਲੀਵਾਲ ਭਰੇ ਇਕੱਠ ਵਿੱਚ ਪਹੁੰਚੇ ਅਤੇ ਭਰੋਸਾ ਦਿੱਤਾ ਕਿ ਸਰਪੰਚ ਜਗਜੀਵਨ ਸਿੰਘ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਵੇਗੀ ਅਤੇ ਨਾ ਹੀ ਪਿੰਡ ਵਿੱਚ ਕੋਈ ਪ੍ਰਬੰਧਕ ਲਗਾਇਆ ਜਾਵੇਗਾ।

Advertisement

ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤ ਕੋਰਮ ਪੂਰਾ ਕਰ ਕੇ ਪਿੰਡ ਦੇ ਵਿਕਾਸ ਕੰਮ ਅੱਗੇ ਵਧਾਏ। ਸਹਿਮਤੀ ਤੋਂ ਬਾਅਦ ਅਧਿਕਾਰੀਆਂ ਨੇ ਟੈਂਕੀ ’ਤੇ ਚੜ੍ਹ ਕੇ ਸਰਪੰਚ ਜਗਜੀਵਨ ਸਿੰਘ ਨੂੰ ਜੂਸ ਪਿਲਾਇਆ ਅਤੇ ਉਨ੍ਹਾਂ ਨੂੰ ਸੁਰੱਖਿਅਤ ਥੱਲੇ ਉਤਾਰਿਆ।

Advertisement
×