ਸ਼ਹਿਣਾ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਅਤੇ ਪਿੰਡਾਂ ‘ਚ ਕਿਸਾਨਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਬੀਕੇਯੂ ਉਗਰਾਹਾਂ ਦੇ ਗੁਰਪ੍ਰੀਤ ਸਿੰਘ, ਬੀਕੇਯੂ ਲੱਖੋਵਾਲ ਦੇ ਗੁਰਬਿੰਦਰ ਸਿੰਘ ਨੇ ਦੱਸਿਆ ਕਿ 27 ਸਤੰਬਰ ਨੂੰ ਇਲਾਕੇ ‘ਚ ਬਾਜਾਰ, ਟ੍ਰੈਫਿਕ ਅਤੇ ਹੋਰ ਅਦਾਰੇ ਮਕੁੰਮਲ ਬੰਦ ਰੱਖੇ ਜਾਣਗੇ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਇਸ ਸਬੰਧੀ ਲੋਕਾਂ ਨੂੰ ਲਾਮਬੰਦ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।