ਮੀਂਹ ਦੇ ਪਾਣੀ ਕਾਰਨ ਸੁੱਕਣ ਲੱਗੀ ਨਰਮੇ ਦੀ ਫ਼ਸਲ : The Tribune India

ਮੀਂਹ ਦੇ ਪਾਣੀ ਕਾਰਨ ਸੁੱਕਣ ਲੱਗੀ ਨਰਮੇ ਦੀ ਫ਼ਸਲ

ਮੀਂਹ ਦੇ ਪਾਣੀ ਕਾਰਨ ਸੁੱਕਣ ਲੱਗੀ ਨਰਮੇ ਦੀ ਫ਼ਸਲ

ਪਿੰਡ ਲਖਮੀਰਵਾਲਾ ਵਿੱਚ ਮੀਂਹ ਦੇ ਪਾਣੀ ਕਾਰਨ ਸੁੱਕਣ ਲੱਗੀ ਨਰਮੇ ਦੀ ਫ਼ਸਲ।

ਜੋਗਿੰਦਰ ਸਿੰਘ ਮਾਨ

ਮਾਨਸਾ, 27 ਸਤੰਬਰ

ਪੰਜਾਬ ਵਿੱਚ ਭਾਰੀ ਮੀਂਹ ਪੈਣ ਕਾਰਨ ਪਿਛਲੇ ਪੰਜ ਦਿਨਾਂ ਤੋਂ ਮਾਲਵਾ ਖੇਤਰ ਦੇ ਖੇਤਾਂ ਵਿੱਚ ਖੜ੍ਹੇ ਪਾਣੀ ਕਾਰਨ ਨਰਮੇ ਦੀ ਫ਼ਸਲ ਸੁੱਕਣੀ ਸ਼ੁਰੂ ਹੋ ਗਈ ਹੈ। ਇਸ ਫ਼ਸਲ ਤੋਂ ਬੇਮੁਹਾਰੇ ਮੀਂਹਾਂ ਦਾ ਪਾਣੀ ਜਦੋਂ ਝੱਲਿਆ ਨਾ ਗਿਆ ਅਤੇ ਨਾ ਹੀ ਪਾਣੀ ਸੁੱਕਣ ਦੀ ਸਥਿਤੀ ਵਿੱਚ ਹੋਇਆ ਤਾਂ ਬੂਟਿਆਂ ਨੇ ਦਮ ਤੋੜਨਾ ਆਰੰਭ ਕਰ ਦਿੱਤਾ ਹੈ। ਭਾਵੇਂ ਕਿਸਾਨ ਜਥੇਬੰਦੀਆਂ ਮਰ ਰਹੀਆਂ ਫ਼ਸਲਾਂ ਨੂੰ ਵੇਖਦਿਆਂ ਮੁਆਵਜ਼ੇ ਦੀ ਮੰਗ ਕਰਨ ਲੱਗੀਆਂ ਹਨ, ਪਰ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਦਾ ਵਿਸ਼ੇਸ਼ ਕਾਰਜ ਕਿਧਰੇ ਵੀ ਆਰੰਭ ਨਹੀਂ ਹੋ ਸਕੇ ਹਨ। ਅਜਿਹਾ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਤੌਰ ’ਤੇ ਆਦੇਸ਼ ਨਾ ਭੇਜਣ ਕਾਰਨ ਹੋਇਆ ਹੈ।

ਜਥੇਬੰਦੀਆਂ ਨੇ ਪਿੰਡਾਂ ਵਿੱਚ ਨਰਮੇ ਦੇ ਹੋਏ ਨੁਕਸਾਨ ਦੇ ਵੇਰਵੇ ਇਕੱਤਰ ਕਰਨੇ ਆਰੰਭ ਕਰ ਦਿੱਤੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਦੋ ਦਰਜਨ ਤੋਂ ਵੱਧ ਪਿੰਡਾਂ ਵਿੱਚ ਹਜ਼ਾਰਾਂ ਏਕੜ ਨਰਮੇ ਦੀ ਫ਼ਸਲ ਮੀਂਹ ਨੇ ਮਾਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਲਖਮੀਰਵਾਲਾ, ਭੰਮੇ ਖੁਰਦ, ਭੰਮੇ ਕਲਾਂ, ਲਾਲਿਆਂਵਾਲੀ, ਕੋਟਧਰਮੂ, ਝੇਰਿਆਂਵਾਲੀ, ਘੁੱਦੂਵਾਲਾ, ਭਲਾਈਕੇ, ਰਾਮਾਂਨੰਦੀ, ਜਟਾਣਾ ਕਲਾਂ, ਕੁਸਲਾ, ਮੀਰਪੁਰ ਕਲਾਂ, ਮੀਰਪੁਰ ਖੁਰਦ, ਖਿਆਲਾ, ਮੂਸਾ, ਜਵਾਹਰਕੇ, ਗੇਹਲੇ, ਘਰਾਂਗਣਾ, ਦੂਲੋਵਾਲ ਵਿੱਚ ਹਜ਼ਾਰਾਂ ਏਕੜ ਨਰਮਾ ਮੀਂਹ ਦੇ ਪਾਣੀ ਦੀ ਭੇਟ ਚੜ੍ਹ ਗਿਆ ਹੈ। ਉਨ੍ਹਾਂ ਕਿਹਾ ਕਿ ਨਰਮੇ ਦੇ ਖੇਤਾਂ ਵਿੱਚ ਖੜ੍ਹਾ ਪਾਣੀ ਕਾਲਾ ਹੋਣ ਲੱਗਿਆ ਹੈ।

ਇਸ ਦੌਰਾਨ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਕਿਹਾ ਕਿ ਕਿਸਾਨਾਂ ਨੂੰ ਪਹਿਲਾਂ ਗੁਲਾਬੀ ਸੁੰਡੀ-ਚਿੱਟੀ ਮੱਖੀ ਨੇ ਝੰਜੋੜ ਕੇ ਰੱਖ ਦਿੱਤਾ ਅਤੇ ਹੁਣ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਉਧਰ, ਮਾਨਸਾ ਜ਼ਿਲ੍ਹੇ ਦੇ ਪਿੰਡਾਂ ਵਿੱਚੋਂ ਪ੍ਰਾਪਤ ਹੋਏ ਵੇਰਵਿਆਂ ਤੋਂ ਪਤਾ ਲੱਗਿਆ ਹੈ ਕਿ ਅਜੇ ਤੱਕ ਖੇਤੀਬਾੜੀ ਵਿਭਾਗ, ਮਾਲ ਮਹਿਕਮੇ ਸਮੇਤ ਸਿੰਜਾਈ ਤੇ ਡਰੇਨਜ਼ ਵਿਭਾਗ ਅਤੇ ਹੋਰਨਾਂ ਮਹਿਕਮਿਆਂ ਦੇ ਅਧਿਕਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਨਹੀਂ ਜਾ ਸਕੇ।

ਇਸ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਬਠਿੰਡਾ ਸਥਿਤ ਖੇਤਰੀ ਖੋਜ ਕੇਂਦਰ ਦੇ ਵਿਗਿਆਨੀ ਡਾ. ਜੀ.ਐੱਸ ਰੋਮਾਣਾ ਨੇ ਦੱਸਿਆ ਕਿ ਮਾਲਵਾ ਪੱਟੀ ਵਿੱਚ ਉਸ ਖੇਤਰ ਵਿੱਚ ਵੀ ਇਸ ਵਾਰ ਭਾਰੀ ਨੁਕਸਾਨ ਹੋਇਆ ਹੈ, ਜਿੱਥੇ ਮੌਸਮ ਅਕਸਰ ਖੁਸ਼ਕ ਰਹਿੰਦਾ ਹੈ।

ਭਾਕਿਯੂ ਏਕਤਾ (ਸਿੱਧੂਪੁਰ) ਵੱਲੋਂ ਧਰਨਾ ਅੱਜ

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਮੀਂਹ ਕਾਰਨ ਫ਼ਸਲਾਂ ਦੇ ਮਰਨ ਦਾ ਮੁਆਵਜ਼ਾ ਲੈਣ ਲਈ ਭਲਕੇ 28 ਸਤੰਬਰ ਨੂੰ ਤਹਿਸੀਲਦਾਰ ਦਫ਼ਤਰ ਝੁਨੀਰ ਵਿੱਚ ਧਰਨਾ ਦਿੱਤਾ ਜਾਵੇਗਾ। ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਮੱਖਣ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਇਹ ਮੀਂਹ ਕਹਿਰ ਬਣਕੇ ਕਿਸਾਨਾਂ ਦੀਆਂ ਫ਼ਸਲਾਂ, ਘਰਾਂ, ਪਸ਼ੂਆਂ ਦੇ ਹਰੇ-ਚਾਰੇ ਦਾ ਨੁਕਸਾਨ ਕਰ ਗਿਆ ਹੈ, ਪਰ ਸਰਕਾਰ ਸੁੱਤੀ ਪਈ ਹੈ ਅਤੇ ਉਸ ਨੂੰ ਜਗਾਉਣ ਲਈ ਧਰਨਾ ਦਿੱਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਛੇਵੇਂ ਦੋ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਆਗਾਜ਼

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

‘ਆਪ’ ਆਗੂ ਤਾਹਿਰ ਹੁਸੈਨ ਤੇ ਦਸ ਹੋਰਾਂ ਖ਼ਿਲਾਫ਼ ਦੋਸ਼ ਤੈਅ ਕਰਨ ਦੇ ਹੁਕਮ

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਜਥੇਬੰਦਕ ਢਾਂਚੇ ਨੂੰ ਚੜਿ੍ਹਆ ਦਲਬਦਲੂਆਂ ਦਾ ਰੰਗ

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਪੁਲੀਸ ਨੇ ਪਿਸਤੌਲ ਤੇ 5 ਕਾਰਤੂਸ ਬਰਾਮਦ ਕੀਤੇ; ਜ਼ੀਰਕਪੁਰ ਤੇ ਪੰਚਕੂੁਲਾ...