ਪੱਤਰ ਪ੍ਰੇਰਕ
ਬਰੇਟਾ, 2 ਸਤੰਬਰ
ਭਗਵੰਤ ਮਾਨ ਦੀ ਸਰਕਾਰ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ ਧਿਆਨ ਦੇ ਰਹੀ ਹੈ। ਇਹ ਪ੍ਰਗਟਾਵਾ ਪਿੰਡ ਕਿਸ਼ਨਗੜ੍ਹ ਸੇਢਾ ਸਿੰਘ ਵਾਲਾ ਦੀ ਦਾਣਾ ਮੰਡੀ ਦਾ ਫੜ੍ਹ ਉੱਚਾ ਚੁੱਕਣ ਦਾ ਨੀਂਹ ਪੱਥਰ ਰੱਖਣ ਵੇਲੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਦਾਣਾ ਮੰਡੀ ਦਾ ਫੜ੍ਹ ਨੀਵਾਂ ਹੋਣ ਕਰ ਕੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ। ਬਾਰਿਸ਼ ਦਾ ਪਾਣੀ ਖੜ੍ਹਨ ਕਾਰਨ ਫਸਲ ਦਾ ਨੁਕਸਾਨ ਹੋ ਜਾਂਦਾ ਸੀ। ਇਹ ਫੜ੍ਹ ਉੱਚ ਚੁੱਕਣ ਨਾਲ ਲੋਕਾਂ ਦੀਆਂ ਫ਼ਸਲਾਂ ਦਾ ਨੁਕਸਾਨ ਨਹੀਂ ਹੋਵੇਗਾ। ਇਸ ਮੌਕੇ ਪਿੰਡ ਦੇ ਆਮ ਆਦਮੀ ਪਾਰਟੀ ਦੇ ਚਰਨਜੀਤ ਸਿੰਘ, ਮਾਰਕੀਟ ਕਮੇਟੀ ਬਰੇਟਾ ਦੇ ਚੇਅਰਮੈਨ ਚਮਕੌਰ ਸਿੰਘ ਖੁਡਾਲ, ਨਾਨਕ ਸਿੰਘ, ਨਿਰਮਲ ਸਿੰਘ, ਗੁਲਜ਼ਾਰ ਸਿੰਘ, ਗੁਰਲਾਲ ਸਿੰਘ, ਬੱਗਾ ਸਿੰਘ, ਬੂਟਾ ਸਿੰਘ, ਪਿਰਥੀ ਸਿੰਘ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਕੁਮਾਰ, ਸ਼ਹਿਰੀ ਪ੍ਰਧਾਨ ਕੇਵਲ ਸ਼ਰਮਾ, ਪ੍ਰੀਤ ਕੁਮਾਰ ਪ੍ਰੀਤਾ, ਪੰਜਾਬ ਮੰਡੀ ਬੋਰਡ ਦੇ ਐਕਸੀਅਨ ਬਿਪਨ ਕੁਮਾਰ, ਐੱਸਡੀਓ ਕਰਮਜੀਤ ਸਿੰਘ ਤੋਂ ਇਲਾਵਾ ਸਾਬਕਾ ਸਰਪੰਚ ਦਲਵਾਰਾ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।