ਮਾਨਸਾ: ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਦਿਨ-ਰਾਤ ਦੇ ਪੱਕਾ ਧਰਨਾ ਜਾਰੀ ਰਿਹਾ। ਇਹ ਮੋਰਚਾ ਪਿਛਲੇ ਲਗਾਤਾਰ 15 ਦਿਨਾਂ ਤੋਂ ਚੱਲ ਰਿਹਾ ਹੈ। ਭਾਵੇਂ ਧਰਨਾਕਾਰੀਆਂ ਨੂੰ ਗੱਲਬਾਤ ਲਈ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸੱਦਾ ਦਿੱਤਾ ਗਿਆ ਸੀ ਪਰ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਅਚਾਨਕ ਜ਼ਰੂਰੀ ਰੁਝੇਵਿਆਂ ਕਾਰਨ ਆਪਸੀ ਗੱਲਬਾਤ ਨਹੀਂ ਹੋ ਸਕੀ, ਜਿਸ ਕਾਰਨ ਧਰਨਕਾਰੀ ਡੱਟੇ ਰਹੇ। ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ, ਮਿਡੇ ਮੀਲ ਵਰਕਰ ਯੁਨੀਅਨ ਏਕਟੂ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਬੋਹਾ ਨੇ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ। -ਪੱਤਰ ਪ੍ਰੇਰਕ