ਸਿਰਸਾ: ਇਥੋਂ ਦੇ ਮਾਡਲ ਸੰਸਕਿ੍ਤੀ ਸੀਨੀਅਰ ਸੈਕੰਡਰੀ ਸਕੂਲ ਪੜ੍ਹਣ ਗਈ ਵਿਦਿਆਰਥਣ ਭੇਤਭਰੀ ਹਾਲਤ ’ਚ ਲਾਪਤਾ ਹੋ ਗਈ। ਪੁਲੀਸ ਨੇ ਲੜਕੀ ਦੇ ਮਾਪਿਆਂ ਦੀ ਸ਼ਿਕਾਇਤ ’ਤੇ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਭੰਬੂਰ ਵਾਸੀ ਲੜਕੀ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਬੀਤੇ ਦਿਨ ਘਰੋਂ ਸਕੂਲ ਪੜ੍ਹਣ ਗਈ ਪਰ ਵਾਪਸ ਨਹੀਂ ਆਈ। ਪਰਿਵਾਰ ਵੱਲੋਂ ਆਪਣੇ ਪੱਧਰ ’ਤੇ ਉਸ ਦੀ ਰਿਸ਼ਤੇਦਾਰੀ ਤੇ ਹੋਰ ਥਾਂਵਾਂ ’ਤੇ ਭਾਲ ਕੀਤੀ ਗਈ ਪਰ ਉਹ ਦਾ ਕੋਈ ਥਹੁ ਪਤਾ ਨਹੀਂ ਲੱਗਿਆ। -ਨਿੱਜੀ ਪੱਤਰ ਪ੍ਰੇਰਕ