DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚੰਡੀਗੜ੍ਹ ਤੋਂ ਪੁੱਜੀ ਟੀਮ ਨੇ ਹਜ਼ਾਰਾ ਸਿੰਘ ਵਾਲਾ ਦਾ ਦੌਰਾ ਕੀਤਾ

ਦੂਸ਼ਿਤ ਪਾਣੀ ਕਾਰਨ ਬਿਮਾਰ ਮਰੀਜ਼ਾਂ ਦੇ ਘਰਾਂ ’ਚ ਜਾ ਕੇ ਹਾਲ ਜਾਣਿਆ

  • fb
  • twitter
  • whatsapp
  • whatsapp
featured-img featured-img
ਪਿੰਡ ਹਜ਼ਾਰਾ ਸਿੰਘ ਵਾਲਾ ਦੇ ਇੱਕ ਘਰ ਦਾ ਦੌਰਾ ਕਰਦੀ ਹੋਈ ਟੀਮ।
Advertisement

ਪਿੰਡ ਹਜ਼ਾਰਾ ਸਿੰਘ ਵਿੱਚ ਦੂਸ਼ਿਤ ਪਾਣੀ ਕਾਰਨ ਫੈਲੀ ਲੈਪਟੋਸਪਾਇਰੋਸਿਸ ਬਿਮਾਰੀ ਦੇ ਸਬੰਧ ਵਿੱਚ ਸਿਹਤ ਵਿਭਾਗ ਦੇ ਹੈੱਡ ਕੁਆਰਟਰ ਚੰਡੀਗੜ੍ਹ ਤੋਂ ਆਈ ਟੀਮ ਨੇ ਪਿੰਡ ਹਜ਼ਾਰਾ ਸਿੰਘ ਵਾਲਾ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ| ਇਸ ਮੌਕੇ ਸ੍ਰੀਮਤੀ ਲਿੰਦੀਆ ਵੀ ਹਾਜ਼ਰ ਸਨ|

ਇਸ ਦੌਰਾਨ ਸਟੇਟ ਐਪੀਡਮੋਲੋਜਿਸਟ ਆਈ ਡੀ ਐੱਸ ਪੀ ਡਾ. ਦੀਪਤੀ ਸ਼ਰਮਾ ਅਤੇ ਸਟੇਟ ਵੈਟਰਨਰੀ ਕੰਸਲਟੈਂਟ ਡਾ. ਨਵਜੋਤ ਕੌਰ ’ਤੇ ਆਧਾਰਿਤ ਟੀਮ ਵੱਲੋਂ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ, ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਅਤੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਯੁਵਰਾਜ ਨਾਰੰਗ, ਡਾ. ਸ਼ਮਿੰਦਰ ਕੌਰ ਨਾਲ ਸਮੀਖਿਆ ਮੀਟਿੰਗ ਵੀ ਕੀਤੀ। ਟੀਮ ਵੱਲੋਂ ਵਾਟਰ ਸਪਲਾਈ ਅਤੇ ਸੀਵਰੇਜ ਵਿਭਾਗ, ਪਸ਼ੂ ਪਾਲਣ ਵਿਭਾਗ ਨਾਲ ਮੀਟਿੰਗ ਕਰ ਕੇ ਪਿੰਡ ਹਜ਼ਾਰਾ ਸਿੰਘ ਵਾਲਾ ਦੇ ਘਰਾਂ ’ਚ ਜਾ ਕੇ ਹਾਲ-ਚਾਲ ਜਾਣਿਆ ਅਤੇ ਇਸ ਬਿਮਾਰੀ ਤੋਂ ਬਚਾਅ ਲਈ ਲੋੜੀਂਦੇ ਕਦਮ ਚੁੱਕਣ ਦੇ ਨਾਲ-ਨਾਲ ਜਾਗਰੂਕ ਕੀਤਾ ਗਿਆ। ਇਸ ਮੌਕੇ ਟੀਮ ਵੱਲੋਂ ਪਿੰਡ ਵਿੱਚ ਪਰਚੂਨ ਦਾ ਸਾਮਾਨ ਵੇਚਣ ਵਾਲੇ ਦੁਕਾਨਦਾਰਾਂ ਨੂੰ ਪੈਕਿੰਗ ਵਾਲੇ ਭੋਜਨ ਦੇ ਪੈਕੇਟ ਵੀ ਧੋ ਕੇ ਵੇਚਣ ਦੀ ਹਦਾਇਤ ਕੀਤੀ।

Advertisement

ਡਾ. ਗੌਰਵ ਅਰੋੜਾ ਨੇ ਪ੍ਰਧਾਨ ਮੰਤਰੀ ਨੂੰ ਸ਼ਿਕਾਇਤ ਭੇਜੀ

ਪਿੰਡ ਹਜ਼ਾਰਾ ਸਿੰਘ ਵਾਲਾ ’ਚ ਦੂਸ਼ਿਤ ਪਾਣੀ ਕਾਰਨ ਫੈਲੇ ਲੈਪਟੋਸਪਾਇਰੋਸਿਸ ਮਾਮਲੇ ਦੀ ਸ਼ਿਕਾਇਤ ਡਾ. ਗੌਰਵ ਅਰੋੜਾ ਨੇ ਪ੍ਰਧਾਨ ਮੰਤਰੀ ਦਫ਼ਤਰ ਨਵੀਂ ਦਿੱਲੀ ਭੇਜੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਡਾ. ਅਰੋੜਾ ਨੇ ਸ਼ਿਕਾਇਤ ਵਿੱਚ ਕਿਹਾ ਕਿ ਪਿੰਡ ਹਜ਼ਾਰਾ ਸਿੰਘ ਵਾਲਾ ’ਚ ਹੁਣ ਤੱਕ 32 ਲੋਕ ਇੰਫੈਕਸ਼ਨ ਦਾ ਸ਼ਿਕਾਰ ਹੋਏ ਹਨ, ਇੱਕ ਨਾਬਾਲਗ ਬੱਚੀ ਦੀ ਮੌਤ ਹੋ ਚੁੱਕੀ ਹੈ ਅਤੇ 13 ਨਾਬਾਲਗ ਬੱਚੇ ਇੰਫੈਕਸ਼ਨ ਤੋਂ ਪੀੜਤ ਹਨ। ਉਨ੍ਹਾਂ ਇਸ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਫਿਰੋਜ਼ਪੁਰ, ਐੱਸ ਡੀ ਐੱਮ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕਰਦਿਆਂ ਉਕਤ ਅਧਿਕਾਰੀਆਂ ਖ਼ਿਲਾਫ਼ ਫ਼ੌਜਦਾਰੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਸਮਾਂਬੱਧ, ਆਜ਼ਾਦ ਅਤੇ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਪੀੜਤ ਪਰਿਵਾਰਾਂ ਲਈ ਯੋਗ ਮੁਆਵਜ਼ੇ ਦੀ ਮੰਗ ਕਰਦਿਆਂ ਕਿਹਾ ਕਿ ਇਸ ਮਾਮਲੇ ’ਚ ਸਖ਼ਤ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ।

Advertisement
Advertisement
×