ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਰਤੀ ਸਿਆਸਤ ’ਚ ਅਕਾਲੀ ਦਲ ਦੀ ਵਿਲੱਖਣ ਹੋਂਦ: ਭੂੰਦੜ

ਪੱਤਰ ਪ੍ਰੇਰਕ ਮਾਨਸਾ, 9 ਮਾਰਚ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਦੇਸ਼ ਲਈ ਆਜ਼ਾਦੀ ਹਾਸਲ ਕਰਨ ਅਤੇ ਆਜ਼ਾਦੀ ਤੋਂ ਬਾਅਦ ਮੁਲਕ ਵਿੱਚ ਲੋਕ ਰਾਜ, ਸ਼ਹਿਰੀ ਸੁਤੰਤਰਤਾ ਅਤੇ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਲਈ ਲੰਬੇ ਸੰਘਰਸ਼...
ਸ਼ਹਿਰੀ ਜ਼ਿਲ੍ਹਾ ਪ੍ਰਧਾਨ ਹਨੀਸ਼ ਬਾਂਸਲ ਦਾ ਸਨਮਾਨ ਕਰਦੇ ਹੋਏ ਬਲਵਿੰਦਰ ਸਿੰਘ ਭੂੰਦੜ।
Advertisement

ਪੱਤਰ ਪ੍ਰੇਰਕ

ਮਾਨਸਾ, 9 ਮਾਰਚ

Advertisement

ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਦੇਸ਼ ਲਈ ਆਜ਼ਾਦੀ ਹਾਸਲ ਕਰਨ ਅਤੇ ਆਜ਼ਾਦੀ ਤੋਂ ਬਾਅਦ ਮੁਲਕ ਵਿੱਚ ਲੋਕ ਰਾਜ, ਸ਼ਹਿਰੀ ਸੁਤੰਤਰਤਾ ਅਤੇ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਲਈ ਲੰਬੇ ਸੰਘਰਸ਼ ਵਿੱਚ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਅਗਲੀ ਕਤਾਰ ਵਿੱਚ ਰਹਿ ਕੇ ਲੜਦਾ ਆਇਆ ਹੈ। ਉਹ ਇੱਥੇ ਯੂਥ ਵਿੰਗ ਦੇ ਨਵੇਂ ਬਣੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਹਨੀਸ਼ ਬਾਂਸਲ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਭੂੰਦੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਭਾਰਤੀ ਰਾਜਨੀਤੀ ਵਿੱਚ ਆਪਣੀ ਵਿਲੱਖਣ ਹੋਂਦ ਸਥਾਪਿਤ ਕੀਤੀ ਹੈ। ਇਸ ਮੌਕੇ ਯੂਥ ਵਿੰਗ ਕੌਮੀ ਪ੍ਰਧਾਨ ਸਰਵਜੀਤ ਸਿੰਘ ਝਿੰਜਰ ਨੇ ਵੀ ਸੰਬੋਧਨ ਕੀਤਾ। ਯੂਥ ਵਿੰਗ ਕੌਮੀ ਪ੍ਰਧਾਨ ਸਰਵਜੀਤ ਸਿੰਘ ਝਿੰਜਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਅਕਾਲੀ ਆਗੂਆਂ ਤੋਂ ਸਿੱਖਿਆ ਲੈ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਜਿੱਤਣ ਲਈ ਆਪਣਾ ਬਣਦਾ ਯੋਗਦਾਨ ਪਾਉਣ।

Advertisement