ਪਿੰੰਡ ਵਾਸੀਆਂ ਨੇ ਨਸ਼ਾ ਤਸਕਰਾਂ ਨੂੰ ਫੜ ਕੇ ਪੁਲੀਸ ਹਵਾਲੇ ਕੀਤਾ

ਪਿੰੰਡ ਵਾਸੀਆਂ ਨੇ ਨਸ਼ਾ ਤਸਕਰਾਂ ਨੂੰ ਫੜ ਕੇ ਪੁਲੀਸ ਹਵਾਲੇ ਕੀਤਾ

ਪਿੰਡ ਭੁੱਲਰ ਵਿੱਚ ਨਸ਼ਾ ਤਸਕਰਾਂ ਨੂੰ ਫੜ ਕੇ ਪੁਲੀਸ ਹਵਾਲੇ ਕਰਨ ਮੌਕੇ ਭੀੜ ਅਤੇ ਪੁਲੀਸ ਪਾਰਟੀ।

ਜਸਵੀਰ ਸਿੰਘ ਭੁੱਲਰ

ਦੋਦਾ, 30 ਨਵੰਬਰ

ਇਥੇ ਪਿੰਡ ਭੁੱਲਰ ਵਾਸੀਆਂ ਨੇ 3 ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਸਹਿਯੋਗ ਲਈ ਦੋ ਹੋਰ ਵਿਅਕਤੀਆਂ ਨੂੰ ਕਾਬੂ ਕਰਕੇੇ ਪੁਲੀਸ ਹਵਾਲੇ ਕਰ ਦਿੱਤਾ। ਜਾਣਕਾਰੀ ਅਨੁਸਾਰ ਪਿੰਡ ਵਿੱਚ ਤਿੰਨ ਵਿਅਕਤੀ ਨਸ਼ਾ ਵੇਚਣ ਦਾ ਕੰਮ ਕਰਦੇ ਹਨ, ਜਿਨ੍ਹਾਂ ਨੂੰ ਪਿੰਡ ਦੇ ਕੁਝ ਵਿਅਕਤੀਆਂ ਦੀ ਸ਼ਹਿ ਹੈ, ਜੇਕਰ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਅੱਗੋਂ ਧਮਕੀਆਂ ਦਿੰਦੇ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪੁਲੀਸ ਨੂੰ ਇਸ ਬਾਰੇ ਕਈ ਵਾਰ ਸੂਚਿਤ ਕੀਤਾ ਪਰ ਕੋਈ ਕਾਰਵਾਈ ਨਹੀਂ ਹੋਈ। ਇਸ ਤੋਂ ਦੁਖੀ ਲੋਕਾਂ ਨੇ ਅੱਜ ਖੁਦ ਕਾਰਵਾਈ ਨੂੰ ਅੰਜਾਮ ਦਿੱਤਾ, ਸਮੂਹ ਲੋਕਾਂ ਵੱਲੋਂ 5 ਵਿਅਕਤੀਆਂ ਨੂੰ ਅਸਲੇ ਸਮੇਤ ਥਾਣਾ ਸਦਰ ਮੁਕਤਸਰ ਦੀ ਪੁਲੀਸ ਹਵਾਲੇ ਕਰ ਦਿੱਤਾ ਅਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਸਮੇਂ ਤੋਂ ਇਥੇ ਸ਼ਰ੍ਹੇਆਮ ਨਸ਼ਾ ਵਿਕਦਾ ਹੈ ਅਤੇ ਬਹੁਤ ਸਾਰੇ ਨੌਜਵਾਨ ਨਸ਼ੇ ਦੀ ਗ੍ਰਿਫਤ ਵਿਚ ਆ ਚੁੱਕੇ ਹਨ, ਜੇ ਪੁਲੀਸ ਨੇ ਸਖਤ ਕਾਰਵਾਈ ਨਾ ਕੀਤੀ ਤਾਂ ਉਹ ਖੁਦ ਨਸ਼ਾ ਵੇਚਣ ਵਾਲਿਆਂ ਨੂੰ ਰੋਕਣਗੇ।

ਸੱਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ: ਐੱਸਐੱਚਓ

ਇਸ ਸਬੰਧੀ ਐੱਸਐੱਚਓ ਸੁਖਦੇਵ ਸਿੰਘ ਢਿਲੋਂ ਥਾਣਾ ਸਦਰ ਮੁਕਤਸਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਸੱਤ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਜਿਸ ਵਿਚ ਅਮਰਜੀਤ ਸਿੰਘ ਵਾਸੀ ਸੋਥਾ, ਅਮਨਦੀਪ ਸਿੰਘ, ਜਗਮੀਤ ਸਿੰਘ ਵਾਸੀ ਕੋਠੇ ਸੁਰਗਾਪੁਰੀ (ਦੋਦਾ), ਸਤਿੰਦਰਪਾਲ ਸਿੰਘ ਆਦੇਸ਼ ਨਗਰ ਮੁਕਤਸਰ, ਰਣਜੋਧ ਸਿੰਘ ਵਾਸੀ ਭੁੱਲਰ, ਵਰਿੰਦਰ ਸਿੰਘ, ਰੇਸ਼ਮ ਸਿੰਘ ਵਾਸੀ ਭੁੱਟੀਵਾਲਾ ਸ਼ਾਮਲ ਹਨ। ਜਦ ਉਨ੍ਹਾਂ ਨੂੰ ਪੁਲੀਸ ਉਪਰ ਲੱਗਦੇ ਪਹਿਲਾਂ ਕਾਰਵਾਈ ਨਾ ਕਰਨ ਦੇ ਦੋਸ਼ਾਂ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਥਾਣੇ ਵਿਚ ਕੁਝ ਦਿਨ ਪਹਿਲਾਂ ਨਿਯੁਕਤੀ ਹੋਈ ਹੈ, ਸਾਨੂੰ ਅੱਜ ਇਸ ਦੀ ਇਤਲਾਹ ਮਿਲੀ ਅਸੀਂ ਤੁਰੰਤ ਕਾਰਵਾਈ ਕੀਤੀ ਹੈ ਅਤੇ ਅੱਗੇ ਤੋਂ ਵੀ ਕਿਸੇ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਪਰ ਪਹਿਲਾਂ ਕੋਈ ਕਾਰਵਾਈ ਨਾ ਕਰਨ ਬਾਰੇ ਪੁੱਛੇ ਸਵਾਲ ਉਤੇ ਉਨ੍ਹਾਂ ਕਿਹਾ ਕਿ ਇਸ ਬਾਰੇ ਉਹ ਕੁਝ ਨਹੀਂ ਕਹਿ ਸਕਦੇ।

ਪੰਜਾਬ ਪੁਲੀਸ ਦਾ ਸਿਪਾਹੀ ਹੈਰੋਇਨ ਸਣੇ ਗ੍ਰਿਫਤਾਰ

ਮੋਗਾ (ਨਿੱਜੀ ਪੱਤਰ ਪ੍ਰੇਰਕ): ਮੋਗਾ ਪੁਲੀਸ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਕੁਲਗੜੀ ’ਚ ਤਾਇਨਾਤ ਸਿਪਾਹੀ ਨੂੰ 100 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਮੋਗਾ ਪੁਲੀਸ ਨੇ ਮੁਲਜ਼ਮ ਹੌਲਦਾਰ ਦੀ ਬਰੀਜ਼ਾ ਗੱਡੀ ਤੇ ਲਾਇਸੈਂਸੀ 32 ਬੋਰ ਰਿਵਾਲਵਰ ਵੀ ਕਬਜ਼ੇ ਵਿੱਚ ਲੈ ਲਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਸੁਰਿੰਦਰਜੀਤ ਸਿੰਘ ਮੰਡ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫ਼ਿਰੋਜ਼ਪੁਰ ਪੁਲੀਸ ’ਚ ਤਾਇਨਾਤ ਸਿਪਾਹੀ ਨਸ਼ਿਆਂ ਦਾ ਨਾਜਾਇਜ਼ ਕਾਰੋਬਾਰ ਕਰਦਾ ਹੈ ਅਤੇ ਉਹ ਹੈਰੋਇਨ ਵੇਚਣ ਲਈ ਮੋਗਾ ਆ ਰਿਹਾ ਹੈ। ਇਸ ਸੂਹ ’ਤੇ ਕਾਰਵਾਈ ਕਰਦੇ ਪੁਲੀਸ ਟੀਮ ਨੇ ਉਸ ਨੂੰ ਡਗੁਰੂ ਰੇਲਵੇ ਕਰਾਸਿੰਗ ਤੋਂ ਕਾਬੂ ਕਰ ਲਿਆ। ਮੁਲਜਮ ਦੀ ਪਛਾਣ ਪਿੰਡ ਖਿਲਚੀ ਕਦੀਮ ਵਾਸੀ ਵਿਕਾਸ ਵਜੋਂ ਹੋਈ ਹੈ। ਉਸ ਖ਼ਿਲਾਫ਼ ਥਾਣਾ ਸਦਰ ਵਿਖੇ ਐਨਡੀਪੀਐਸ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਐਸਐਸਪੀ ਨੇ ਕਿਹਾ ਕਿ ਉਹ 2016 ਵਿੱਚ ਪੁਲੀਸ ਫੋਰਸ ਵਿੱਚ ਭਰਤੀ ਹੋਇਆ ਸੀ ਅਤੇ ਪਿਛਲੇ ਦੋ ਸਾਲਾਂ ਤੋਂ ਕੁਲਗੜ੍ਹੀ ਥਾਣੇ ਵਿੱਚ ਤਾਇਨਾਤ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All