ਭੇਤਭਰੀ ਹਾਲਤ ’ਚ ਛੱਤ ਤੋਂ ਡਿੱਗੀ ਔਰਤ ਨੇ ਦਮ ਤੋੜਿਆ

ਭੇਤਭਰੀ ਹਾਲਤ ’ਚ ਛੱਤ ਤੋਂ ਡਿੱਗੀ ਔਰਤ ਨੇ ਦਮ ਤੋੜਿਆ

ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਦੇ ਪਰਿਵਾਰਕ ਮੈਂਬਰ ਅਤੇ ਮ੍ਰਿਤਕਾ ਪਰਮਜੀਤ ਕੌਰ ਦੀ ਫਾਈਲ ਫੋਟੋ।

ਸੁੰਦਰ ਨਾਥ ਆਰੀਆ
ਅਬੋਹਰ, 18 ਸਤੰਬਰ

ਅਜੀਮਗੜ੍ਹ ਵਿੱਚ ਵਿਆਹੀ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕੋਠਲੀ ਸੰਗਰ ਵਾਸੀ ਔਰਤ ਦੀ ਅੱਜ ਬਠਿੰਡਾ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਔਰਤ ਕੁਝ ਦਿਨ ਪਹਿਲਾਂ ਸ਼ੱਕੀ ਹਾਲਾਤ ’ਚ ਛੱਤ ਤੋਂ ਡਿੱਗ ਕੇ ਫੱਟੜ ਹੋ ਗਈ ਸੀ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਪਤੀ ਅਤੇ ਉਸਦੀ ਕਥਿਤ ਪ੍ਰੇਮਿਕਾ ’ਤੇ ਉਸ ਨੂੰ ਛੱਤ ਤੋਂ ਧੱਕਾ ਦੇ ਕੇ ਉਸਦੀ ਹੱਤਿਆ ਕੀਤੇ ਜਾਣ ਦਾ ਦੋਸ਼ ਲਾਇਆ ਹੈ। ਥਾਣਾ-2 ਦੀ ਪੁਲੀਸ ਨੇ ਮ੍ਰਿਤਕਾ ਦੀ ਦੇਹ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਈ ਹੈ।

ਮ੍ਰਿਤਕਾ ਪਰਮਜੀਤ ਕੌਰ ਦੀ ਮਾਂ ਗੁਰਦੇਵ ਕੌਰ ਤੇ ਪਿਤਾ ਮੰਦਰ ਸਿੰਘ ਨੇ ਦੋਸ਼ ਲਾਇਆ ਕਿ ਉਨ੍ਹਾਂ ਆਪਣੀ ਧੀ ਦਾ ਵਿਆਹ ਕਰੀਬ 3 ਸਾਲ ਪਹਿਲਾਂ ਅਜੀਮਗੜ੍ਹ ਵਾਸੀ ਸੰਜੈ ਨਾਲ ਕੀਤਾ ਸੀ। ਇਨ੍ਹਾਂ ਕੋਲ ਹੁਣ ਦੋ ਸਾਲਾਂ ਦਾ ਬੇਟਾ ਹੈ। ਉਨ੍ਹਾਂ ਨੇ ਸੰਜੈ ‘ਤੇ ਦੋਸ਼ ਲਾਇਆ ਕਿ ਸੰਜੈ ਇਨ੍ਹਾਂ ਦਿਨਾਂ ਆਪਣੀ ਪਤਨੀ ਅਤੇ ਬੱਚੇ ਦੇ ਨਾਲ ਆਪਣੇ ਮਾਪਿਆਂ ਤੋਂ ਵੱਖ ਅਜੀਮਗੜ੍ਹ ਵਿੱਚ ਹੀ ਕਿਰਾਏ ਦੇ ਮਕਾਨ ‘ਚ ਰਹਿ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਉਸ ਦੇ ਕਿਸੇ ਔਰਤ ਨਾਲ ਨਾਜਾਇਜ਼ ਸਬੰਧ ਹਨ ਜਿਸ ਕਾਰਨ 9 ਸਤੰਬਰ ਨੂੰ ਊਸ ਨੇ ਆਪਣੀ ਮਾਂ ਦੇ ਨਾਲ ਮਿਲ ਕੇ ਉਨ੍ਹਾਂ ਦੀ ਧੀ ਨੂੰ ਕਥਿਤ ਤੌਰ ’ਤੇ ਛੱਤ ਤੋਂ ਧੱਕਾ ਦੇ ਦਿੱਤਾ। ਇਸ ਕਾਰਨ ਉਹ ਗੰਭੀਰ ਰੂਪ ਤੋਂ ਫੱਟੜ ਹੋ ਗਈ। ਕਿਸੇ ਤਰ੍ਹਾਂ ਉਨ੍ਹਾਂ ਦੀ ਧੀ ਨੇ ਉਨ੍ਹਾਂ ਨੂੰ ਫੋਨ ਰਾਹੀਂ ਘਟਨਾ ਦੀ ਜਾਣਕਾਰੀ ਦਿੱਤੀ। ਉਹ ਦੇਰ ਰਾਤ ਇੱਥੇ ਪਹੁੰਚੇ ਅਤੇ ਉਸ ਨੂੰ ਇਲਾਜ ਲਈ ਸ਼੍ਰੀ ਮੁਕਤਸਰ ਸਾਹਿਬ ਲੈ ਗਏ। ਹਾਲਤ ਗੰਭੀਰ ਹੋਣ ਕਾਰਨ ਉਥੋਂ ਫਰੀਦਕੋਟ ਅਤੇ ਫਿਰ ਬਠਿੰਡਾ ਲਿਜਾਇਆ ਗਿਆ। ਅੱਜ ਤੜਕੇ ਉਸ ਨੇ ਦਮ ਤੋੜ ਦਿੱਤਾ।

ਥਾਣਾ-2 ਦੇ ਮੁੱਖੀ ਬਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਅਬੋਹਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਨਾ ਹੋਣ ਕਾਰਨ ਹੁਣ ਇਸ ਮਾਮਲੇ ਬਾਰੇ ਪਤਾ ਲੱਗਿਆ ਹੈ। ਉਨ੍ਹਾਂ ਨੇ ਸ੍ਰੀ ਮੁਕਤਸਰ ਸਾਹਿਬ ਅਤੇ ਹੋਰ ਹਸਪਤਾਲਾਂ ਤੋਂ ਮ੍ਰਿਤਕਾ ਦੀ ਮੈਡੀਕਲ ਰਿਪੋਰਟ ਮੰਗਵਾਈ ਹੈ। ਰਿਪੋਰਟ ਆਉਣ ਤੋਂ ਬਾਅਦ ਉਹ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All