ਮਹਿਲਾ ਕਿਸਾਨ ਦੀ ਜ਼ਮੀਨ ਵਿੱਚ ਲੱਗਾ ਪੱਕਾ ਮੋਰਚਾ ਜਾਰੀ

ਮਹਿਲਾ ਕਿਸਾਨ ਦੀ ਜ਼ਮੀਨ ਵਿੱਚ ਲੱਗਾ ਪੱਕਾ ਮੋਰਚਾ ਜਾਰੀ

ਮੋਰਚਾ ਲਾਈ ਬੈਠੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ।

ਜਸਵੰਤ ਸਿੰਘ ਥਿੰਦ

ਮਮਦੋਟ, 12 ਅਪਰੈਲ

ਪਿੰਡ ਲੱਖਾ ਹਾਜ਼ੀ ਵਿੱਚ ਵਿਧਵਾ ਕਿਸਾਨ ਪਵਿੱਤਰ ਕੌਰ ਦੇ ਪਰਿਵਾਰ ਵੱਲੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਅਗਵਾਈ ਵਿੱਚ ਲਾਇਆ ਪੱਕਾ ਮੋਰਚਾ ਦੂਜੇ ਦਿਨ ਵਿੱਚ ਦਾਖਲ ਹੋ ਗਿਆ। ਕਿਸਾਨਾਂ ਨੇ ਥਾਣਾ ਮਮਦੋਟ ਦੀ ਪੁਲੀਸ ਤੋਂ ਮੰਗ ਕੀਤੀ ਕਿ ਮੁਲਜ਼ਮਾਂ ’ਤੇ ਕੇਸ ਦਰਜ ਕਰ ਕੇ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋਕੇ ਨੇ ਦੋਸ਼ ਲਾਇਆ ਕਿ ਪਿੰਡ ਲੱਖਾ ਹਾਜ਼ੀ ਵਿੱਚ ਵਿਧਵਾ ਕਿਸਾਨ ਪਵਿੱਤਰ ਕੌਰ ਦੀ ਜ਼ਮੀਨ ਵਿੱਚੋਂ ਪਿੰਡ ਟਿੱਬੀ ਕਲਾਂ ਦੇ ਇੱਕ ਵਿਅਕਤੀ ਨੇ ਕੁਝ ਜਣਿਆਂ ਨਾਲ ਰਲ ਕੇ ਪਿਛਲੇ ਦਿਨੀਂ ਚੋਰੀ ਕਣਕ ਵੱਢਣ ਦੀ ਕੋਸ਼ਿਸ਼ ਕੀਤੀ ਸੀ ਜਿਨ੍ਹਾਂ ਨੂੰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਕਿਸਾਨਾਂ ਨੇ ਥਾਣਾ ਮਮਦੋਟ ਦੇ ਹਵਾਲੇ ਕੀਤਾ ਸੀ ਅਤੇ ਮਾਮਲਾ ਸੀਨੀਅਰ ਪੁਲੀਸ ਕਪਤਾਨ ਫਿਰੋਜ਼ਪੁਰ ਦੇ ਵੀ ਧਿਆਨ ਵਿੱਚ ਲਿਆਂਦਾ ਸੀ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਦੂਜੀ ਧਿਰ ਨੇ ਕਿਹਾ ਕਿ ਉਨ੍ਹਾਂ ਜ਼ਮੀਨ ਖ਼ਰੀਦੀ ਸੀ ਅਤੇ ਪਿਛਲੇ 40 ਸਾਲਾਂ ਤੋਂ ਇਸ ਦੀ ਕਾਸ਼ਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਮੀਨ ਦਾ ਇੰਤਕਾਲ ਅਤੇ ਗਿਰਦਾਵਰੀ ਉਨ੍ਹਾਂ ਦੇ ਨਾਮ ਚੱਲ ਰਹੀ ਹੈ ਜਦਕਿ ਦੋਸ਼ ਲਾ ਰਹੀ ਧਿਰ ਨੇ ਹਾਈ ਕੋਰਟ ਗ਼ਲਤ ਬਿਆਨਾ ਬਣਾ ਕੇ ਕੇਸ ਕੀਤਾ ਹੈ ਅਤੇ ਅਦਾਲਤ ਨੇ ਰਜਿਸਟਰੀ ਉਸ ਧਿਰ ਦੇ ਹੱਕ ਵਿੱਚ ਕਰ ਦਿੱਤੀ ਹੈ ਜਦਕਿ ਇੰਤਕਾਲ ਅਤੇ ਗਿਰਦਾਵਰੀ ਅਤੇ ਕਬਜ਼ਾ ਅੱਜ ਵੀ ਉਨ੍ਹਾਂ ਕੋਲ ਹੈ। ਐੱਸਐੱਚਓ ਮਮਦੋਟ ਜਤਿੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿੱਚ ਜੋ ਵੀ ਅਦਾਲਤ ਦਾ ਫ਼ੈਸਲਾ ਹੋਵੇਗਾ, ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All