ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਜ਼ਦੂਰਾਂ ਨੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੂੰ ਭੇਜੇ ਮੰਗ ਪੱਤਰ

ਨਿੱਜੀ ਪੱਤਰ ਪ੍ਰੇਰਕ ਬਠਿੰਡਾ, 10 ਜੁਲਾਈ ਦਿਹਾਤੀ ਮਜ਼ਦੂਰ ਸਭਾ ਨੇ ਮਜ਼ਦੂਰ ਮੰਗਾਂ ਦੇ ਸਬੰਧ ’ਚ ਅੱਜ ਇੱਥੇ ਹਲਕੇ ਦੇ ਮੈਂਬਰ ਪਾਰਲੀਮੈਂਟ ਅਤੇ ਵਿਧਾਇਕ ਰਾਹੀਂ ਕ੍ਰਮਵਾਰ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪੇ। ਲੋਕ ਸਭਾ ਮੈਂਬਰ ਹਰਸਿਮਰਤ ਕੌਰ...
ਬਠਿੰਡਾ ਵਿੱਚ ਮਜ਼ਦੂਰਾਂ ਦੇ ਵਫ਼ਦ ਤੋਂ ਮੰਗ ਪੱਤਰ ਲੈਂਦੇ ਹੋਏ ਵਿਧਾਇਕ ਜਗਰੂਪ ਸਿੰਘ ਗਿੱਲ।
Advertisement

ਨਿੱਜੀ ਪੱਤਰ ਪ੍ਰੇਰਕ

ਬਠਿੰਡਾ, 10 ਜੁਲਾਈ

Advertisement

ਦਿਹਾਤੀ ਮਜ਼ਦੂਰ ਸਭਾ ਨੇ ਮਜ਼ਦੂਰ ਮੰਗਾਂ ਦੇ ਸਬੰਧ ’ਚ ਅੱਜ ਇੱਥੇ ਹਲਕੇ ਦੇ ਮੈਂਬਰ ਪਾਰਲੀਮੈਂਟ ਅਤੇ ਵਿਧਾਇਕ ਰਾਹੀਂ ਕ੍ਰਮਵਾਰ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪੇ। ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਗ਼ੈਰ ਮੌਜੂਦਗੀ ’ਚ ਪੱਤਰ ਸ਼੍ਰੋਮਣੀ ਅਕਾਲੀ ਦਲ ਬਠਿੰਡਾ (ਸ਼ਹਿਰੀ) ਦੇ ਪ੍ਰਧਾਨ ਇਕਬਾਲ ਸਿੰਘ (ਬਬਲੀ ਢਿੱਲੋਂ) ਨੂੰ ਦਿੱਤਾ ਗਿਆ ਜਦਕਿ ਬਠਿੰਡਾ (ਸ਼ਹਿਰੀ) ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਖੁਦ ਜਥੇਬੰਦੀ ਦੇ ਪ੍ਰਤੀਨਿਧਾਂ ਕੋਲ ਪਹੁੰਚ ਕੇ ਮੰਗ ਪੱਤਰ ਹਾਸਲ ਕੀਤਾ। ਇਸ ਤੋਂ ਪਹਿਲਾਂ ਸਭਾ ਦੇ ਵਰਕਰਾਂ ਨੇ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਇਕੱਠੇ ਹੋ ਕੇ ਮੰਗਾਂ ਲਈ ਸੰਕੇਤਕ ਰੋਸ ਪ੍ਰਗਟਾਇਆ। ਉਨ੍ਹਾਂ ਮੰਗ ਕੀਤੀ ਕਿ ਮਗਨਰੇਗਾ ਸਕੀਮ ਤਹਿਤ ਸਾਰੇ ਮਜ਼ਦੂਰ ਪਰਿਵਾਰਾਂ ਨੂੰ ਸਾਰਾ ਸਾਲ ਕੰਮ ਦਿੱਤਾ ਜਾਵੇ, ਪੇਂਡੂ ਅਤੇ ਸ਼ਹਿਰੀ ਮਜ਼ਦੂਰ ਪਰਿਵਾਰਾਂ ਦੇ ਸਾਰੇ ਬਾਲਗ ਮੈਂਬਰਾਂ ਨੂੰ 7 ਸੌ ਰੁਪਏ ਦਿਹਾੜੀ ਅਤੇ ਸਥਾਈ ਰੁਜ਼ਗਾਰ ਦੇਣ ਦੀ ਗਾਰੰਟੀ ਦਿੱਤੀ ਜਾਵੇ, ਮਕਾਨ ਬਣਾਉਣ ਲਈ ਢੁੱਕਵੀਂ ਗ੍ਰਾਂਟ ਦਿੱਤੀ ਜਾਵੇ, ਭੂਮੀਹੀਣ ਕਿਰਤੀਆਂ ਅਤੇ ਮਜ਼ਦੂਰਾਂ ਵੱਲੋਂ ਮਾਈਕਰੋ ਫ਼ਾਇਨਾਂਸ ਕੰਪਨੀਆਂ ਸਮੇਤ ਲਏ ਹਰ ਕਿਸਮ ਦੇ ਸਰਕਾਰੀ ਤੇ ਗ਼ੈਰ ਸਰਕਾਰੀ ਕਰਜ਼ੇ ਮੁਆਫ ਕੀਤੇ ਜਾਣ, ਸਮਾਜਿਕ ਸੁਰੱਖਿਆ ਤਹਿਤ ਘੱਟੋ-ਘੱਟ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨਾਂ ਦਿੱਤੀਆਂ ਜਾਣ। ਇਸ ਮੌਕੇ ਮਿੱਠੂ ਸਿੰਘ ਘੁੱਦਾ, ਪ੍ਰਕਾਸ਼ ਸਿੰਘ ਨੰਦਗੜ੍ਹ, ਮੱਖਣ ਸਿੰਘ ਤਲਵੰਡੀ ਸਾਬੋ, ਗੁਰਮੀਤ ਸਿੰਘ ਜੈ ਸਿੰਘ ਵਾਲਾ, ਦਰਸ਼ਨ ਸਿੰਘ ਬਾਜਕ, ਬਲਦੇਵ ਸਿੰਘ ਪੂਹਲੀ, ਉਮਰਦੀਨ ਜੱਸੀ ਬਾਗ ਵਾਲੀ ਅਤੇ ਬਾਵਾ ਸਿੰਘ ਦਿਉਣ ਹਾਜ਼ਰ ਸਨ।

Advertisement
Show comments