ਮਮਦੋਟ: ਇੱਥੇ ਬਿਜਲੀ ਬੋਰਡ ਵਿੱਚ ਠੇਕੇ ’ਤੇ ਕੰਮ ਕਰਦੇ ਇੱਕ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ। ਇਸ ਸਬੰਧੀ ਮ੍ਰਿਤਕ ਪੰਮਾ ਪੁੱਤਰ ਲਾਲ ਸਿੰਘ ਪਿੰਡ ਰਾਓ ਕੇ ਹਿਠਾੜ ਦੇ ਚਾਚਾ ਪਾਲਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਰੋਜ਼ਾਨਾ ਵਾਂਗ ਸਵੇਰੇ ਘਰੋਂ ਡਿਊਟੀ ’ਤੇ ਗਿਆ ਸੀ ਤੇ ਬਾਅਦ ਦੁਪਹਿਰ ਉਸ ਨੂੰ ਕਿਸੇ ਦਾ ਫੋਨ ਆਇਆ ਕਿ ਉਹ ਸਿਟੀ ਹਾਰਟ ਸਕੂਲ ਮਮਦੋਟ ਨੇੜੇ ਖੇਤਾਂ ਵਿੱਚ ਡਿੱਗਿਆ ਪਿਆ ਹੈ। ਉਸ ਨੇ ਦੱਸਿਆ ਕਿ ਇਸ ਸਬੰਧੀ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ। ਪੁਲੀਸ ਕਰਮਚਾਰੀਆਂ ਨੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਕਰਮਚਾਰੀ ਕਰਮਜੀਤ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਫਿਰੋਜ਼ਪੁਰ ਭੇਜਿਆ ਜਾ ਰਿਹਾ ਹੈ ਤੇ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। -ਪੱਤਰ ਪ੍ਰੇਰਕ