ਖੇਤਰੀ ਪ੍ਰਤੀਨਿਧਪਟਿਆਲਾ, 13 ਦਸੰਬਰਇੱਥੋਂ ਦੀ ਕ੍ਰਿਸ਼ਨਾ ਕਲੋਨੀ ਵਿੱਚ ਇਕ ਨੌਜਵਾਨ ਨੇ ਆਪਣੇ ਘਰ ’ਚ ਪੱਖੇ ਨਾਲ ਫਾਹਾ ਲੈ ਕੇ ਜਾਨ ਦੇ ਦਿੱਤੀ ਹੈ। ਮ੍ਰਿਤਕ ਦੀ ਪਛਾਣ ਰਾਜੂ (28) ਪੁੱਤਰ ਭੀਮ ਚੰਦ ਵਾਸੀ ਕਲੋਨੀ ਥਾਣਾ ਕੋਤਵਾਲੀ ਪਟਿਆਲਾ ਵਜੋਂ ਹੋਈ ਹੈ। ਨੌਜਵਾਨ ਵੱਲੋਂ ਇਹ ਕਦਮ ਚੁੱਕਣ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ। ਇਸ ਘਟਨਾ ਦੀ ਇਤਲਾਹ ਮਿਲਣ ’ਤੇ ਘਟਨਾ ਸਥਾਨ ’ਤੇ ਪੁੱਜੀ ਪੁਲੀਸ ਟੀਮ ਨੇ ਉਸ ਦੀ ਲਾਸ਼ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਚਲੇ ਮੁਰਦਾ ਘਰ ’ਚ ਰੱਖਵਾ ਦਿੱਤੀ। ਇਸ ਸਬੰਧੀ ਥਾਣਾ ਕੋਤਵਾਲੀ ਦੇ ਐੱਸਐੱਚਓ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਦਾ ਕਹਿਣਾ ਸੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।