ਨੌਜਵਾਨ ਨੇ ਫਾਹਾ ਲਿਆ
ਪੱਤਰ ਪ੍ਰੇਰਕ ਜ਼ੀਰਾ, 5 ਅਗਸਤ ਇੱਥੋਂ ਦੇ ਪਿੰਡ ਮਹੀਆਂ ਵਾਲਾ ਕਲਾਂ ਵਿੱਚ ਨੌਜਵਾਨ ਨੇ ਫਾਹਾ ਲੈ ਲਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਨੌਜਵਾਨ ਕਿਸੇ ਬਾਹਰਲੇ ਪਿੰਡ ਦਾ ਹੈ। ਉਹ ਪਿਛਲੇ ਇੱਕ ਦੋ ਦਿਨਾਂ ਤੋਂ ਪਿੰਡ ਵਿੱਚ ਘੁੰਮ ਰਿਹਾ ਸੀ। ਉਸ...
Advertisement
ਪੱਤਰ ਪ੍ਰੇਰਕ
ਜ਼ੀਰਾ, 5 ਅਗਸਤ
Advertisement
ਇੱਥੋਂ ਦੇ ਪਿੰਡ ਮਹੀਆਂ ਵਾਲਾ ਕਲਾਂ ਵਿੱਚ ਨੌਜਵਾਨ ਨੇ ਫਾਹਾ ਲੈ ਲਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਨੌਜਵਾਨ ਕਿਸੇ ਬਾਹਰਲੇ ਪਿੰਡ ਦਾ ਹੈ। ਉਹ ਪਿਛਲੇ ਇੱਕ ਦੋ ਦਿਨਾਂ ਤੋਂ ਪਿੰਡ ਵਿੱਚ ਘੁੰਮ ਰਿਹਾ ਸੀ। ਉਸ ਨੇ ਬੀਤੀ ਰਾਤ ਪਿੰਡ ਦੇ ਸ਼ਮਸ਼ਾਨਘਾਟ ਵਿਚ ਦਰੱਖਤ ਨਾਲ ਫਾਹਾ ਲੈ ਲਿਆ। ਇਸ ਦੀ ਜਾਣਕਾਰੀ ਪਿੰਡ ਵਾਸੀਆਂ ਨੇ ਥਾਣਾ ਸਦਰ ਜ਼ੀਰਾ ਪੁਲੀਸ ਨੂੰ ਦਿੱਤੀ। ਘਟਨਾ ਸਥਾਨ ’ਤੇ ਪੁੱਜੇ ਐੱਸਐੱਚਓ ਬਲਰਾਜ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕ ਰਹੀ ਸੀ। ਲਾਸ਼ ਕੋਲ ਪਏ ਬੈਗ ਵਿੱਚੋਂ ਇੱਕ ਆਧਾਰ ਕਾਰਡ ਅਤੇ ਇੱਕ ਪੈੱਨ ਕਾਰਡ ਨਿਕਲਿਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ (22) ਪੁੱਤਰ ਰੇਸ਼ਮ ਸਿੰਘ ਪਿੰਡ ਨੂਰਪੁਰ ਹਕੀਮਾਂ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
Advertisement
×

