ਪੱਤਰ ਪ੍ਰੇਰਕ
ਜ਼ੀਰਾ, 4 ਮਾਰਚ
ਇੱਥੋਂ ਦੀ ਪੁਰਾਣੀ ਕਚਹਿਰੀ ਦੇ ਨਜ਼ਦੀਕ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਸਿਵਲ ਹਸਪਤਾਲ ਜ਼ੀਰਾ ਵਿਖੇ ਜ਼ੇਰੇ ਇਲਾਜ ਅੰਸ਼ ਕੁਮਾਰ ਨੇ ਦੱਸਿਆ ਕਿ ਉਹ ਸ਼ਾਮ ਪੰਜ ਵਜੇ ਦੇ ਕਰੀਬ ਆਪਣੇ ਘਰੋਂ ਪੈਸੇ ਲੈ ਕੇ ਆਪਣੀ ਦੁਕਾਨ ’ਤੇ ਜਾ ਰਿਹਾ ਸੀ, ਜਦ ਉਹ ਪੁਰਾਣੀ ਕਚਹਿਰੀ ਦੇ ਨਜ਼ਦੀਕ ਪਹੁੰਚਿਆ ਤਾਂ ਛੇ ਨੌਜਵਾਨਾਂ ਨੇ ਉਸ ਨੂੰ ਘੇਰ ਕੇ ਕਿਰਪਾਨਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਇਸ ਦੌਰਾਨ ਉਹ ਜ਼ਖਮੀ ਹੋ ਗਿਆ ਅਤੇ ਉਸ ਦੀ ਕਾਰ ਦੀ ਵੀ ਭੰਨਤੋੜ ਕੀਤੀ ਗਈ। ਹਮਲੇ ਦੀ ਸਾਰੀ ਘਟਨਾ ਨਜ਼ਦੀਕ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਜਾਂਚ ਅਧਿਕਾਰੀ ਸੁਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਨੌਜਵਾਨ ਦੇ ਬਿਆਨ ਦਰਜ ਕਰ ਲਏ ਹਨ , ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।