ਪੱਤਰ ਪ੍ਰੇਰਕ
ਅਬੋਹਰ, 2 ਮਾਰਚ
ਕੁਝ ਨੌਜਵਾਨਾਂ ਨੇ ਥਾਣਾ ਸਿਟੀ ਤੋਂ ਥੋੜ੍ਹੀ ਦੂਰ ਸਥਿਤ ਮਲੋਟ ਚੌਕ ਨੇੜੇ ਇਕ ਨੌਜਵਾਨ ਨੂੰ ਜ਼ਖਮੀ ਕਰ ਦਿੱਤਾ ਅਤੇ ਉਸ ਕੋਲੋਂ ਹਜ਼ਾਰਾਂ ਰੁਪਏ ਦੀ ਨਕਦੀ, ਮੋਬਾਈਲ ਫੋਨ ਅਤੇ ਚਾਂਦੀ ਦੀ ਚੇਨ ਲੁੱਟ ਲਈ। ਹਮਲੇ ਵਿੱਚ ਜ਼ਖ਼ਮੀ ਹੋਏ ਨੌਜਵਾਨ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਵਿੱਚ ਦਾਖ਼ਲ ਪ੍ਰਕਾਸ਼ ਪੁੱਤਰ ਮੁਨੇਸ਼ਵਰ ਨੇ ਦੱਸਿਆ ਕਿ ਬੀਤੀ ਰਾਤ ਏਟੀਐਮ ਵਿੱਚੋਂ 10 ਹਜ਼ਾਰ ਦੀ ਨਕਦੀ ਕਢਵਾ ਕੇ ਘਰ ਵੱਲ ਜਾ ਰਿਹਾ ਸੀ ਕਿ ਰਸਤੇ ’ਚ ਕੁਝ ਨੌਜਵਾਨਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦੀ ਚੈਨੀ, 10 ਹਜ਼ਾਰ ਦੀ ਨਕਦੀ ਅਤੇ ਮੋਬਾਈਲ ਫੋਨ ਲੁੱਟ ਕੇ ਫਰਾਰ ਹੋ ਗਏ। ਮਾਮਲੇ ਦੀ ਸੂਚਨਾ ਪੁਲੀਸ ਨੂੰ ਦੇ ਦਿੱਤੀ ਗਈ ਹੈ।