ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 21 ਅਪਰੈਲ
ਪਾਰਲੀਮਾਨੀ ਹਲਕਾ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਵਕਤ ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੇ ‘ਆਪ’ ਕੋਲ ਇਸ ਹਲਕੇ ’ਚ ਕਾਂਗਰਸ ਦਾ ਮੁਕਾਬਲਾ ਕਰਨ ਲਈ ਕੋਈ ਉਮੀਦਵਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਰਕਰਾਂ ਨੇ ਆਜ਼ਾਦੀ ਤੋਂ ਲੈ ਕੇ ਦੇਸ਼ ਦੀ ਏਕਤਾ ਅਖੰਡਤਾ ਲਈ ਹੁਣ ਤੱਕ ਹਜ਼ਾਰਾਂ ਕੁਰਬਾਨੀਆਂ ਦਿੱਤੀਆਂ ਹਨ।
ਇਥੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਇਹ ਲੜਾਈ ਕਾਂਗਰਸ ਦੇ ਵਰਕਰਾਂ ਦੇ ਬੁਲੰਦ ਹੌਸਲੇ ਨਾਲ ਲੜਾਂਗੇ। ਇਸ ਮੌਕੇ ਜ਼ਿਲ੍ਹਾ ਕਾਂਗਰਸ (ਸ਼ਹਿਰੀ) ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ, ਬਲਾਕ ਬਠਿੰਡਾ ਦੇ ਪ੍ਰਧਾਨ ਬਲਰਾਜ ਸਿੰਘ ਪੱਕਾ, ਪੀਪੀਸੀਸੀ ਦੇ ਡੈਲੀਗੇਟ ਕੇ.ਕੇ.ਅਗਰਵਾਲ, ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਕਿਰਨਦੀਪ ਕੌਰ ਗਹਿਰੀ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਅਰੁਣ ਵਧਾਵਣ, ਟਹਿਲ ਬੁੱਟਰ, ਟਹਿਲ ਸਿੰਘ ਸੰਧੂ, ਮਾ. ਹਰਮੰਦਰ ਸਿੰਘ, ਦਰਸ਼ਨ ਸਿੰਘ ਜੀਦਾ, ਅਸ਼ੋਕ ਕੁਮਾਰ, ਪਵਨ ਮਾਨੀ, ਕੰਵਲਜੀਤ ਭੰਗੂ, ਹਰਵਿੰਦਰ ਲੱਡੂ, ਬਲਜਿੰਦਰ ਠੇਕੇਦਾਰ, ਬਲਵੰਤ ਰਾਏ ਨਾਥ, ਹਰੀ ਓਮ ਠਾਕੁਰ, ਰਮੇਸ਼ ਰਾਣੀ, ਸੁਰਿੰਦਰਜੀਤ ਸਾਹਨੀ ਆਦਿ ਹਾਜ਼ਰ ਸਨ।