DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Thermal Plant Protest: ਠੇਕਾ ਮੁਲਾਜ਼ਮਾਂ ਨੇ ਸੂਬਾ ਸਰਕਾਰ ਦਾ ਪੁਤਲਾ ਸਾੜਿਆ

ਸਮਾਂ ਦੇ ਕੇ ਮੀਟਿੰਗ ਨਾ ਕਰਨ ਖ਼ਿਲਾਫ਼ ਰੋਸ ਪ੍ਰਗਟਾਇਆ

  • fb
  • twitter
  • whatsapp
  • whatsapp
featured-img featured-img
ਲਹਿਰਾ ਮੁਹੱਬਤ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਦੇ ਹੋਏ ਥਰਮਲ ਦੇ ਠੇਕਾ ਮੁਲਾਜ਼ਮ।
Advertisement

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਪਲਾਂਟ ਦੇ ਮੁੱਖ ਗੇਟ ਅੱਗੇ ਸਬ ਕਮੇਟੀ ਵੱਲੋਂ ਪੈਨਲ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਦੇ ਵਿਰੋਧ ਵਿੱਚ ਮੁਜ਼ਾਹਰਾ ਕੀਤਾ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਨ੍ਹਾਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਮੋਰਚੇ ਦੇ ਸੂਬਾਈ ਆਗੂ ਜਗਰੂਪ ਸਿੰਘ ਲਹਿਰਾ, ਜਗਸੀਰ ਸਿੰਘ ਭੰਗੂ, ਲਛਮਣ ਸਿੰਘ ਰਾਮਪੁਰਾ, ਹਰਦੀਪ ਸਿੰਘ ਤੱਗੜ, ਬਾਦਲ ਸਿੰਘ ਭੁੱਲਰ ਅਤੇ ਬਲਜਿੰਦਰ ਸਿੰਘ ਮਾਨ ਨੇ ਕਿਹਾ ਕਿ ਚੋਣਾਂ ਮੌਕੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਪੂਰਾ ਨਹੀਂ ਕੀਤਾ ਅਤੇ ਨਾ ਹੀ ਉਨ੍ਹਾਂ ਦੀ ਕਿਰਤ ਦੀ ਹੋ ਰਹੀ ਲੁੱਟ ਖ਼ਤਮ ਕਰਨ ਦੇ ਐਲਾਨ ਨੂੰ ਅਮਲੀਜਾਮਾ ਪਹਿਣਾਇਆ ਹੈ।

Advertisement

ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਵਿੱਚ ਕੀਤੇ ਗਏ ਝੰਡਾ ਮਾਰਚ ਮੌਕੇ ਸਰਕਾਰ ਨੇ ਸੂਬਾਈ ਲੀਡਰਸ਼ਿਪ ਨਾਲ 7 ਅਪਰੈਲ ਨੂੰ ਪੈਨਲ ਮੀਟਿੰਗ ਕਰਨ ਦਾ ਪੱਤਰ ਜਾਰੀ ਕੀਤਾ ਸੀ, ਪਰ ਸਬ ਕਮੇਟੀ ਪੰਜਾਬ ਸਰਕਾਰ ਵੱਲੋਂ ਹਰ ਵਾਰ ਦੀ ਤਰ੍ਹਾਂ ਮੀਟਿੰਗ ਕਰਨ ਤੋਂ ਇੱਕ ਦਿਨ ਪਹਿਲਾਂ ਅਗਲੇ ਦਿਨਾਂ ਵਿੱਚ ਮੀਟਿੰਗ ਕਰਨ ਦਾ ਪੱਤਰ ਜਾਰੀ ਕਰ ਦਿੱਤਾ ਜਿਸ ਕਾਰਨ ਠੇਕਾ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਪੈਨਲ ਮੀਟਿੰਗ ਕਰ ਕੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।

Advertisement

Advertisement
×