ਟਰਾਈਡੈਂਟ ਮੈਡੀਕਲ ਕੈਂਪ ਦਾ ਤੀਸਰਾ ਪੜਾਅ ਸ਼ੁਰੂ
ਟਰਾਈਡੈਂਟ ਗਰੁੱਪ ਵੱਲੋਂ 29 ਅਕਤੂਬਰ ਤੋਂ ਸ਼ੁਰੂ ਕੀਤੇ ਗਏ ਮੁਫ਼ਤ ਮੈਡੀਕਲ ਕੈਂਪ ਦਾ ਅੱਜ ਤੀਸਰਾ ਪੜਾਅ ਸ਼ੁਰੂ ਹੋ ਗਿਆ ਜਿਸ ਦੌਰਾਨ ਮਰੀਜ਼ਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਰਹੀਆਂ। ਕੈਂਪ ’ਚ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਮਾਹਿਰ ਡਾਕਟਰਾਂ ਨੇ ਜਾਂਚ ਪੜਤਾਲ ਤੋਂ ਬਾਅਦ ਮੁਫ਼ਤ ਦਵਾਈਆਂ ਦਿੱਤੀਆਂ। ਮਰੀਜ਼ਾਂ ਨੇ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਪਦਮਸ੍ਰੀ ਰਾਜਿੰਦਰ ਗੁਪਤਾ, ਸੀ ਐੱਸ ਆਰ ਹੈੱਡ ਮਧੂ ਗੁਪਤਾ ਅਤੇ ਸੀ ਐਕਸ ਓ ਅਭਿਸ਼ੇਕ ਗੁਪਤਾ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੈਂਪ ’ਚ ਉੱਚ ਪੱਧਰੀ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਟਰਾਈਡੈਂਟ ਗਰੁੱਪ ਦੇ ਐਡੀਮਨ ਹੈੱਡ ਰੁਪਿੰਦਰ ਗੁਪਤਾ ਨੇ ਦੱਸਿਆ ਕਿ 29 ਅਕਤੂਬਰ ਤੋਂ ਸ਼ੁਰੂ ਹੋਇਆ ਮੁਫ਼ਤ ਮੈਡੀਕਲ ਕੈਂਪ 5 ਦਸੰਬਰ ਤੱਕ ਚੱਲੇਗਾ। ਕੈਂਪ ਇੰਚਾਰਜ ਪਵਨ ਸਿੰਗਲਾ ਸਣੇ ਚਰਨਜੀਤ ਸਿੰਘ, ਤਰਸੇਮ ਸਿੰਘ, ਜਗਰਾਜ ਪੰਡੋਰੀ, ਗੁਰਵਿੰਦਰ ਕੌਰ, ਰੁਪਿੰਦਰ ਕੌਰ, ਰੀਚਾ ਪ੍ਰਭਾਕਰ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਚਰਨਜੀਤ ਸਿੰਘ ਅਤੇ ਨਰਿੰਦਰ ਸਿੰਘ ਮਰੀਜ਼ਾਂ ਦੀ ਮਦਦ ਕਰ ਰਹੇ ਹਨ। ਪਿੰਡ ਖੁਰਦ ਖੇੜੀ ਦੇ 65 ਸਾਲਾ ਬਜ਼ੁਰਗ ਗੁਰਪਾਲ ਸਿੰਘ, ਊਮਾ ਦੇਵੀ ਵਾਸੀ ਬਰਨਾਲਾ, ਸਾਕਸ਼ੀ ਗਾਲਵ ਅਤੇ ਸਰੋਜ ਮਲੇਠੀਆ ਨੇ ਦੱਸਿਆ ਕਿ ਉਨ੍ਹਾਂ ਨੇ ਮਾਹਿਰ ਡਾਕਟਰਾਂ ਤੋਂ ਜਾਂਚ ਮਗਰੋਂ ਦਵਾਈ ਲਈ ਹੈ। ਪਿੰਡ ਫਰਵਾਹੀ ਤੋਂ ਅੱਖਾਂ ਅਤੇ ਦੰਦਾਂ ਦੇ ਇਲਾਜ ਲਈ ਕੈਂਪ ’ਚ ਪੁੱਜੀ ਰਾਣੀ ਕੌਰ ਅਤੇ ਮਨਜੀਤ ਕੌਰ ਨੇ ਕਿਹਾ ਉਨ੍ਹਾਂ ਅੱਖਾਂ ਅਤੇ ਦੰਦਾਂ ਦੀ ਜਾਂਚ ਤੋਂ ਬਾਅਦ ਮੁਫ਼ਤ ਟੈਸਟ ਕਰਵਾਏ ਅਤੇ ਦਵਾਈਆਂ ਲਈਆਂ ਹਨ।
