DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Ferozpur ਜ਼ਿਲ੍ਹਾ ਕੋਰਟ ਕੰਪਲੈਕਸ bomb ਨਾਲ ਉਡਾਉਣ ਦੀ ਧਮਕੀ

ਜਾਂਚ ਮਗਰੋਂ ਧਮਕੀ ਅਫ਼ਵਾਹ ਨਿਕਲੀ; ਦੁਪਹਿਰ 12 ਵਜੇ ਮੁੜ ਸ਼ੁਰੂ ਹੋਇਆ ਕੰਮਕਾਜ; ਪਹਿਲਾਂ ਵੀ ਕਈ ਵਾਰ ਮਿਲ ਚੁੱਕੀ ਹੈ ਧਮਕੀ

  • fb
  • twitter
  • whatsapp
  • whatsapp
featured-img featured-img
ਲੋਕਾਂ ਨੂੰ ਕੋਰਟ ਕੰਪਲੈਕਸ ਦੇ ਅੰਦਰ ਜਾਣ ਤੋਂ ਰੋਕਦੇ ਹੋਏ ਪੁਲੀਸ ਅਧਿਕਾਰੀ।
Advertisement
ਫਿਰੋਜ਼ਪੁਰ ਦੇ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਪੂਰੇ ਇਲਾਕੇ ਵਿਚ ਦਹਿਸ਼ਤ ਫੈਲ ਗਈ। ਚੌਥੀ ਵਾਰ ਈਮੇਲ ਰਾਹੀਂ ਮਿਲੀ ਇਸ ਧਮਕੀ ਮਗਰੋਂ ਪੁਲੀਸ ਪ੍ਰਸ਼ਾਸਨ ਤੁਰੰਤ ਹਰਕਤ ਵਿਚ ਆ ਗਿਆ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲੀਸ ਨੇ ਅਦਾਲਤੀ ਕੰਪਲੈਕਸ ਦੇ ਸਾਰੇ ਮੁੱਖ ਗੇਟ ਬੰਦ ਕਰ ਦਿੱਤੇ ਅਤੇ ਇਮਾਰਤ ਨੂੰ ਪੂਰੀ ਤਰ੍ਹਾਂ ਨਾਲ ਖਾਲੀ ਕਰਵਾ ਲਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਮੌਕੇ ’ਤੇ ਪਹੁੰਚ ਗਈ। ਪੁਲੀਸ ਵੱਲੋਂ ਡੌਗ ਸਕੁਐਡ ਦੀ ਮਦਦ ਨਾਲ ਕੋਰਟ ਕੰਪਲੈਕਸ ਦੇ ਕਮਰਿਆਂ, ਗਲਿਆਰਿਆਂ ਅਤੇ ਆਲੇ-ਦੁਆਲੇ ਦੇ ਖੇਤਰਾਂ ਦੀ ਬਹੁਤ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਦੌਰਾਨ ਕਿਸੇ ਵੀ ਅਣਅਧਿਕਾਰਤ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਜ਼ਿਲ੍ਹਾ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਦੇ ਪ੍ਰਧਾਨ ਐਡਵੋਕੇਟ ਲਵਜੀਤਪਾਲ ਸਿੰਘ ਟੁਰਨਾ ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਅਦਾਲਤੀ ਕੰਮਕਾਜ ਸਵੇਰੇ 11.30 ਵਜੇ ਤੱਕ ਮੁਕੰਮਲ ਤੌਰ ’ਤੇ ਬੰਦ ਕਰ ਦਿੱਤਾ ਗਿਆ ਸੀ। ਪੁਲੀਸ ਵੱਲੋਂ ਵਕੀਲਾਂ, ਬਾਹਰੋਂ ਆਏ ਲੋਕਾਂ ਅਤੇ ਸਟਾਫ਼ ਨੂੰ ਸੁਰੱਖਿਅਤ ਦੂਰੀ ’ਤੇ ਰੱਖਿਆ ਗਿਆ ਤਾਂ ਜੋ ਤਲਾਸ਼ੀ ਮੁਹਿੰਮ ਵਿੱਚ ਕੋਈ ਰੁਕਾਵਟ ਨਾ ਆਵੇ। ਕੋਰਟ ਕੰਪਲੈਕਸ ਦੀ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਪੁਲੀਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਇਮਾਰਤ ਵਿਚ ਕੋਈ ਵਿਸਫੋਟਕ ਸਮੱਗਰੀ ਨਹੀਂ ਮਿਲੀ ਹੈ ਅਤੇ ਕੋਰਟ ਕੰਪਲੈਕਸ ਪੂਰੀ ਤਰ੍ਹਾਂ ਸੁਰੱਖਿਅਤ ਹੈ। ਸੁਰੱਖਿਆ ਬਾਰੇ ਤਸੱਲੀ ਹੋਣ ਉਪਰੰਤ ਦੁਪਹਿਰ 12 ਵਜੇ ਅਦਾਲਤੀ ਕੰਮਕਾਜ ਮੁੜ ਸੁਚਾਰੂ ਢੰਗ ਨਾਲ ਸ਼ੁਰੂ ਕਰਵਾ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਬਲਕਿ ਇਹੋ ਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ। ਵਾਰ-ਵਾਰ ਮਿਲ ਰਹੀਆਂ ਅਜਿਹੀਆਂ ਧਮਕੀਆਂ ਨਾਲ ਜਿੱਥੇ ਅਦਾਲਤੀ ਕੰਮਕਾਜ ਪ੍ਰਭਾਵਿਤ ਹੁੰਦਾ ਹੈ, ਉੱਥੇ ਹੀ ਲੋਕਾਂ ਵਿੱਚ ਵੀ ਦਹਿਸ਼ਤ ਦਾ ਮਾਹੌਲ ਬਣ ਜਾਂਦਾ ਹੈ। ਪੁਲੀਸ ਹੁਣ ਈਮੇਲ ਭੇਜਣ ਵਾਲੇ ਸ਼ਰਾਰਤੀ ਅਨਸਰਾਂ ਦਾ ਪਤਾ ਲਗਾਉਣ ਲਈ ਸਾਈਬਰ ਸੈੱਲ ਦੀ ਮਦਦ ਨਾਲ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

Advertisement

Advertisement

Advertisement
×