ਅਭੈ ਚੌਟਾਲਾ ਨੂੰ ਧਮਕੀਆਂ ਦੇਣ ਦੀ ਨਿਖੇਧੀ
ਇਨੈਲੋ ਦੇ ਕੌਮੀ ਪ੍ਰਧਾਨ ਅਭੈ ਸਿੰਘ ਚੌਟਾਲਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣਾ ਨਿੰਦਣਯੋਗ ਘਟਨਾ ਹੈ। ਇਹ ਗੱਲ ਇਨੈਲੋ ਡੱਬਵਾਲੀ ਵਿਧਾਨ ਸਭਾ ਹਲਕੇ ਦੇ ਪ੍ਰਧਾਨ ਮੰਦਰ ਸਿੰਘ ਔਢਾਂ ਨੇ ਇੱਕ ਬਿਆਨ ’ਚ ਕਹੀ। ਉਨ੍ਹਾਂ ਕਿਹਾ ਕਿ ਇੰਨੇ ਵੱਡੇ ਸਿਆਸਤਦਾਨ ਨੂੰ...
Advertisement
ਇਨੈਲੋ ਦੇ ਕੌਮੀ ਪ੍ਰਧਾਨ ਅਭੈ ਸਿੰਘ ਚੌਟਾਲਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣਾ ਨਿੰਦਣਯੋਗ ਘਟਨਾ ਹੈ। ਇਹ ਗੱਲ ਇਨੈਲੋ ਡੱਬਵਾਲੀ ਵਿਧਾਨ ਸਭਾ ਹਲਕੇ ਦੇ ਪ੍ਰਧਾਨ ਮੰਦਰ ਸਿੰਘ ਔਢਾਂ ਨੇ ਇੱਕ ਬਿਆਨ ’ਚ ਕਹੀ। ਉਨ੍ਹਾਂ ਕਿਹਾ ਕਿ ਇੰਨੇ ਵੱਡੇ ਸਿਆਸਤਦਾਨ ਨੂੰ ਧਮਕੀਆਂ ਮਿਲਣਾ ਬਹੁਤ ਚਿੰਤਾ ਦਾ ਵਿਸ਼ਾ ਹੈ ਅਤੇ ਇਹ ਸਰਕਾਰ ਦੀ ਕਮਜ਼ੋਰੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ ਅਤੇ ਚਾਰੇ ਪਾਸੇ ਹਫੜਾ-ਦਫੜੀ ਦਾ ਮਾਹੌਲ ਹੈ। ਪੁਲੀਸ ਅਤੇ ਪ੍ਰਸ਼ਾਸਨ ਗੂੜ੍ਹੀ ਨੀਂਦ ਸੌਂ ਰਿਹਾ ਹੈ । ਜੇਕਰ ਸਰਕਾਰ ਅਪਰਾਧੀਆਂ ਅਤੇ ਸਮਾਜ ਵਿਰੋਧੀ ਤੱਤਾਂ ਨੂੰ ਕਾਬੂ ਨਹੀਂ ਕਰ ਸਕਦੀ, ਤਾਂ ਉਸਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।
Advertisement
Advertisement