ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ
ਥਾਣਾ ਔਢਾਂ ਪੁਲੀਸ ਨੇ ਤੇਜ਼ਧਾਰ ਹਥਿਆਰ ਨਾਲ ਕਾਤਲਾਨਾ ਹਮਲਾ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ ਤਿੰਨ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੰਜੇ ਕੁਮਾਰ, ਤਰਸ਼ਵੀਰ ਉਰਫ਼ ਹਰਜਿੰਦਰ ਸਿੰਘ ਅਤੇ ਰਣਜੀਤ ਸਿੰਘ ਸਾਲਮਖੇੜਾ...
Advertisement
ਥਾਣਾ ਔਢਾਂ ਪੁਲੀਸ ਨੇ ਤੇਜ਼ਧਾਰ ਹਥਿਆਰ ਨਾਲ ਕਾਤਲਾਨਾ ਹਮਲਾ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ ਤਿੰਨ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੰਜੇ ਕੁਮਾਰ, ਤਰਸ਼ਵੀਰ ਉਰਫ਼ ਹਰਜਿੰਦਰ ਸਿੰਘ ਅਤੇ ਰਣਜੀਤ ਸਿੰਘ ਸਾਲਮਖੇੜਾ ਵਜੋਂ ਹੋਈ ਹੈ। ਥਾਣਾ ਇੰਚਾਰਜ ਬ੍ਰਹਮ ਪ੍ਰਕਾਸ਼ ਨੇ ਦੱਸਿਆ ਕਿ 1 ਅਗਸਤ ਨੂੰ ਥਾਣੇ ਵਿੱਚ ਸ਼ਿਕਾਇਤ ਮਿਲੀ ਸੀ। ਏਐਸਆਈ ਓਮਪ੍ਰਕਾਸ਼ ਨੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਤਿੰਨ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ’ਤੇ ਲਿਆ ਜਾਵੇਗਾ ਅਤੇ ਪੁੱਛ-ਪੜਤਾਲ ਤੋਂ ਬਾਅਦ ਇਸ ਮਾਮਲੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ। ਇਸ ਕੇਸ ਵਿੱਚ ਸ਼ਾਮਲ ਹੋਰ ਲੋਕਾਂ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਉਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।
Advertisement
Advertisement