ਭਦੌੜ ’ਚ ਸ਼ਰਾਬ ਸਣੇ ਤਿੰਨ ਮੁਲਜ਼ਮ ਕਾਬੂ
ਭਦੌੜ ਪੁਲੀਸ ਨੇ 480 ਬੋਤਲਾਂ ਠੇਕਾ ਸ਼ਰਾਬ ਦੇਸੀ, ਸਕਾਰਪੀਓ ਗੱਡੀ ਸਣੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਥਾਣਾ ਭਦੌੜ ਦੇ ਏ ਐੱਸ ਆਈ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਹੌਲਦਾਰ ਰਾਜਵਿੰਦਰ ਸਿੰਘ ਦੀ ਅਗਵਾਈ ਵਿੱਚ ਇੱਕ ਅਹਿਮ ਟੀਮ ਦਾ ਗਠਨ...
Advertisement
ਭਦੌੜ ਪੁਲੀਸ ਨੇ 480 ਬੋਤਲਾਂ ਠੇਕਾ ਸ਼ਰਾਬ ਦੇਸੀ, ਸਕਾਰਪੀਓ ਗੱਡੀ ਸਣੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਥਾਣਾ ਭਦੌੜ ਦੇ ਏ ਐੱਸ ਆਈ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਹੌਲਦਾਰ ਰਾਜਵਿੰਦਰ ਸਿੰਘ ਦੀ ਅਗਵਾਈ ਵਿੱਚ ਇੱਕ ਅਹਿਮ ਟੀਮ ਦਾ ਗਠਨ ਕੀਤਾ ਗਿਆ ਸੀ ਜਿਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦਲੀਪ ਸਿੰਘ, ਪ੍ਰਕਾਸ਼ ਸਿੰਘ ਅਤੇ ਗੁਰਵਿੰਦਰ ਸਿੰਘ ਕਮਾਡੋਂ ਬਾਹਰੋਂ ਸ਼ਰਾਬ ਲਿਆ ਕੇ ਭੇਜਣ ਦੇ ਆਦੀ ਸਨ। ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਮੁਕੱਦਮਾ ਨੰਬਰ- 86 ਅਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਮੌਕੇ ਹੌਲਦਾਰ ਨਿਰਮਲ ਸਿੰਘ, ਅਮਨਿੰਦਰ ਸਿੰਘ, ਗੁਰਲਾਲ ਸਿੰਘ, ਸ਼ਰਨਜੀਤ ਕੌਰ, ਮੁੱਖ ਮੁਨਸ਼ੀ ਹਰਦੀਪ ਸਿੰਘ ਆਦਿ ਹਾਜ਼ਰ ਸਨ।
Advertisement
Advertisement
×