ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਕਾਬੂ
ਨਿੱਜੀ ਪੱਤਰ ਪ੍ਰੇਰਕ ਤਪਾ ਮੰਡੀ, 6 ਜੂਨ ਤਪਾ ਪੁਲੀਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਚੋਰੀਆਂ ਅਤੇ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਮੁਖੀ ਰੇਨੂੰ...
Advertisement
ਨਿੱਜੀ ਪੱਤਰ ਪ੍ਰੇਰਕ
ਤਪਾ ਮੰਡੀ, 6 ਜੂਨ
Advertisement
ਤਪਾ ਪੁਲੀਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਚੋਰੀਆਂ ਅਤੇ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਮੁਖੀ ਰੇਨੂੰ ਪਰੋਚਾ ਨੇ ਦੱਸਿਆ ਕਿ ਤਾਜੋਕੇ ਰੋਡ ਤੋਂ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਗੰਡਾਸੀ, ਕਿਰਪਾਨ ਅਤੇ ਲੋਹਾ ਬਰਾਮਦ ਕੀਤਾ। ਉਕਤ ਮੁਲਜ਼ਮਾਂ ਦੀ ਪਛਾਣ ਰੇਸ਼ਮ ਸਿੰਘ, ਤਰਸੇਮ ਸਿੰਘ ਅਤੇ ਜਸਪਾਲ ਸਿੰਘ ਵਾਸੀ ਢਿਲਵਾਂ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਛੋਟੀਆਂ ਮੋਟੀਆਂ ਲੜਾਈਆਂ ਅਤੇ ਲੁੱਟਾਂ-ਖੋਹਾਂ ਵਿੱਚ ਸ਼ਾਮਿਲ ਰਹੇ ਹਨ ਅਤੇ ਅੱਗੇ ਵੀ ਕੋਈ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਸਨ। ਪੁਲੀਸ ਨੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਸਹਾਇਕ ਥਾਣੇਦਾਰ ਅਮਰਜੀਤ ਸਿੰਘ, ਹੌਲਦਾਰ ਜਗਦੀਪ ਸਿੰਘ, ਕਾਂਸਟੇਬਲ ਕਰਮਜੀਤ ਸਿੰਘ ਆਦਿ ਹਾਜ਼ਰ ਸਨ।
Advertisement
×