ਨਿਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 5 ਜੁਲਾਈ
ਸਥਾਨਕ ਪੁਲੀਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ 2.6 ਕਿਲੋ ਅਫ਼ੀਮ ਅਤੇ ਪੰਜ ਹਜ਼ਾਰ ਨਸ਼ੀਆਂ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਐਸਐਸਪੀ ਚਰਨਜੀਤ ਸਿੰਘ ਅਤੇ ਐਸਪੀ (ਡੀ) ਗੁਰਬਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਇਕ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 2.6 ਕਿਲੋ ਅਫੀਮ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਸੁਖਮਨਜੀਤ ਸਿੰਘ ਵਾਸੀ ਜਗਰਾਉਂ ਵਜੋਂ ਹੋਈ ਹੈ। ਇਸੇ ਤਰ੍ਹਾਂ ਜ਼ੀਰਾ ਸੀਆਈਏ ਸਟਾਫ਼ ਦੀ ਪੁਲੀਸ ਨੇ ਪੱਟੀ ਤਹਿਸੀਲ ਦੇ ਸੰਘਵਾਂ ਪਿੰਡ ਵਾਸੀ ਦੋ ਸਕੇ ਭਰਾਵਾਂ ਅਮਰਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਪੰਜ ਹਜ਼ਾਰ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਦੋਵਾਂ ਖ਼ਿਲਾਫ਼ ਥਾਣਾ ਸ਼ਹਿਰੀ ਵਿੱਚ ਕੇਸ ਦਰਜ ਕੀਤਾ ਗਿਆ ਹੈ।