ਨਸ਼ੀਲੀਆਂ ਗੋਲੀਆਂ ਸਣੇ ਤਿੰਨ ਗ੍ਰਿਫ਼ਤਾਰ
ਜਲੰਧਰ (ਪੱਤਰ ਪ੍ਰੇਰਕ): ਦਿਹਾਤੀ ਪੁਲੀਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 521 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਦੋ ਵਾਹਨ ਵ ਜ਼ਬਤ ਕੀਤੇ ਹਨ। ਐੱਸਐੱਸਪੀ ਜਲੰਧਰ ਦਿਹਾਤੀ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਮਕਸੂਦਾਂ ਥਾਣੇ ਟੀਮ ਨੇ ਰਾਏਪੁਰ...
Advertisement
ਜਲੰਧਰ (ਪੱਤਰ ਪ੍ਰੇਰਕ): ਦਿਹਾਤੀ ਪੁਲੀਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 521 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਦੋ ਵਾਹਨ ਵ ਜ਼ਬਤ ਕੀਤੇ ਹਨ। ਐੱਸਐੱਸਪੀ ਜਲੰਧਰ ਦਿਹਾਤੀ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਮਕਸੂਦਾਂ ਥਾਣੇ ਟੀਮ ਨੇ ਰਾਏਪੁਰ ਰਸੂਲਪੁਰ ਨਹਿਰ ਨੇੜੇ ਇੱਕ ਸਵਿਫਟ ਡਿਜ਼ਾਇਰ ਕਾਰ ’ਚੋਂ ਹਰਗੋਬਿੰਦ ਨਗਰ ਦੇ ਜਸਵੀਰ ਸਿੰਘ ਤੇ ਕਾਹਨਪੁਰ ਦੇ ਲਖਵੀਰ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਕੋਲੋਂ, 250 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਦੂਜੇ ਮਾਮਲੇ ’ਚ ਸਦਰ ਨਕੋਦਰ ਪੁਲੀਸ ਟੀਮ ਨੇ ਬੋਪਾਰਾਏ ਕਲਾਂ ਪਿੰਡ ਨੇੜੇ ਮੋਟਰਸਾਈਕਲ ’ਤੇ ਜਾ ਰਹੇ ਸ਼ਰਕਪੁਰ ਦੇ ਵਿਕਰਮਜੋਤ ਸਿੰਘ ਉਰਫ਼ ਬਿੱਕਾ ਨੂੰ ਕਾਬੂ ਕੀਤਾ, ਜਿਸ ਕੋਲੋਂ 271 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
Advertisement
Advertisement
×