ਨਸ਼ੀਲੀਆਂ ਗੋਲੀਆਂ ਸਣੇ ਤਿੰਨ ਕਾਬੂ
ਪੱਤਰ ਪ੍ਰੇਰਕ ਤਪਾ ਮੰਡੀ, 4 ਜੁਲਾਈ ਡੀਐੱਸਪੀ ਤਪਾ ਗੁਰਬਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 240 ਨਸ਼ੀਲੀਆਂ ਗੋਲੀਆਂ ਸਣੇ ਤਿੰਨ ਜਣਿਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲੀਸ ਪਾਰਟੀ ਅੰਦਰਲੇ ਬੱਸ ਅੱਡੇ ’ਤੇ ਮੌਜੂਦ ਸਨ।...
Advertisement
ਪੱਤਰ ਪ੍ਰੇਰਕ
ਤਪਾ ਮੰਡੀ, 4 ਜੁਲਾਈ
Advertisement
ਡੀਐੱਸਪੀ ਤਪਾ ਗੁਰਬਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 240 ਨਸ਼ੀਲੀਆਂ ਗੋਲੀਆਂ ਸਣੇ ਤਿੰਨ ਜਣਿਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲੀਸ ਪਾਰਟੀ ਅੰਦਰਲੇ ਬੱਸ ਅੱਡੇ ’ਤੇ ਮੌਜੂਦ ਸਨ। ਪੁਲੀਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਅਵਤਾਰ ਸਿੰਘ ਉਰਫ ਜੱਗੂ, ਕਾਲਾ ਸਿੰਘ ਅਤੇ ਸ਼ੰਟੀ ਸਿੰਘ ਇਲਾਕੇ ’ਚ ਨਸ਼ੀਲੀਆਂ ਗੋਲੀਆਂ ਵੇਚਦੇ ਹਨ। ਪੁਲੀਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਰੇਡ ਕਰ ਕੇ ਮੁਲਜ਼ਮਾਂ ਨੂੰ 240 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰ ਲਿਆ। ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।
Advertisement
×