ਹੰਡਿਆਇਆ: ਨਸ਼ੀਲੀਆਂ ਗੋਲੀਆਂ ਸਣੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਚੌਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਕੁਲਵਿੰਦਰ ਸਿੰਘ, ਸੁਰਿੰਦਰਪਾਲ ਸਿੰਘ ਤੇ ਸਾਹਿਲ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 350 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਕੇਸ ਦਰਜ ਕਰ ਲਿਆ ਹੈ। ਇਨ੍ਹਾਂ ’ਚੋਂ ਗੁਰਦੀਪ ਸਿੰਘ ਹਾਲੇ ਫਰਾਰ ਹੈ। -ਪੱਤਰ ਪ੍ਰੇਰਕ