DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਤਿੰਨ ਲੜਕੀਆਂ Water Tank ’ਤੇ ਚੜ੍ਹੀਆਂ

ਜਬਰ-ਜਨਾਹ ਸਬੰਧੀ ਸ਼ਿਕਾਇਤਾਂ ’ਤੇ ਕਾਰਵਾਈ ਨਾ ਕਰਨ ਦੇ ਦੋਸ਼; ਤਿੰਨ ਜਣਿਆਂ ਖ਼ਿਲਾਫ਼ ਕੇਸ ਦਰਜ

  • fb
  • twitter
  • whatsapp
  • whatsapp
featured-img featured-img
ਪਾਣੀ ਵਾਲੀ ਟੈਂਕੀ ’ਤੇ ਚੜ੍ਹੀਆਂ ਲੜਕੀਆਂ।
Advertisement

ਇੱਥੇ ਕਈ ਮਹੀਨਿਆਂ ਤੋਂ ਪੁਲੀਸ ਕੋਲ ਫਰਿਆਦ ਲੈ ਕੇ ਇਨਸਾਫ਼ ਲਈ ਚੱਕਰ ਕੱਟ ਰਹੀਆਂ ਜਬਰ-ਜਨਾਹ ਪੀੜਤ ਤਿੰਨ ਲੜਕੀਆਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਐੱਸ ਐੱਸ ਪੀ ਦਫ਼ਤਰ ਨੇੜੇ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਈਆਂ ਅਤੇ ਇਨਸਾਫ਼ ਦੀ ਮੰਗ ਕੀਤੀ। ਇਸ ਕਾਰਨ ਪੁਲੀਸ ਨੂੰ ਹੱਥਾਂ-ਪੈਰਾਂ ਦੀ ਪੈ ਗਈ ਅਤੇ ਲੜਕੀਆਂ ਨੂੰ ਹੇਠਾਂ ਉਤਾਰਨ ਲਈ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਤਿੰਨਾਂ ਦਾ ਦੋਸ਼ ਹੈ ਕਿ ਉਨ੍ਹਾਂ ਨੇ ਲਗਪਗ ਦੋ ਮਹੀਨੇ ਪਹਿਲਾਂ ਐੱਸ ਐੱਸ ਪੀ ਬਰਨਾਲਾ ਨੂੰ ਕੁਝ ਵਿਅਕਤੀਆਂ ਖ਼ਿਲਾਫ਼ ਵਿਆਹ ਦਾ ਝਾਂਸਾ ਅਤੇ ਬਲੈਕਮੇਲ ਕਰ ਕੇ ਜਬਰ-ਜਨਾਹ ਕਰਨ ਸਬੰਧੀ ਦਰਖ਼ਾਸਤਾਂ ਦਿੱਤੀਆਂ ਸਨ ਪਰ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ।

ਤਿੰਨੋਂ ਪੀੜਤਾਂ ਨੇ ਦੱਸਿਆ ਕਿ ਉਹ ਤਿੰਨ ਮਹੀਨਿਆਂ ਤੋਂ ਇਨਸਾਫ਼ ਲਈ ਐੱਸ ਐੱਸ ਪੀ ਦਫ਼ਤਰ ਦੇ ਚੱਕਰ ਕੱਟ ਰਹੀਆਂ ਹਨ। ਪੀੜਤ ਲੜਕੀਆਂ ਵੱਖ-ਵੱਖ ਪਿੰਡਾਂ ਨਾਲ ਸਬੰਧਤ ਹੋਣ ਕਾਰਨ ਇਨਸਾਫ਼ ਲਈ ਇੱਥੇ ਆਉਂਦੀਆਂ ਸਨ। ਇਨਸਾਫ਼ ਨਾ ਮਿਲਦਾ ਦੇਖ ਤਿੰਨੇ ਟੈਂਕੀ ’ਤੇ ਚੜ੍ਹ ਗਈਆਂ। ਦੂਜੇ ਪਾਸੇ ਐੱਸ ਪੀ (ਡੀ) ਸੰਜੀਵ ਗੋਇਲ ਨੇ ਦੱਸਿਆ ਕਿ ਪੀੜਤਾਂ ਦੇ ਬਿਆਨਾਂ ਅਤੇ ਸ਼ਿਕਾਇਤ ਦੇ ਆਧਾਰ ’ਤੇ ਤਲਵਿੰਦਰ ਸਿੰਘ ਸਹੋਲੀ, ਇਕਬਾਲ ਸਿੰਘ ਰਾਏਪੁਰ ਅਤੇ ਪ੍ਰਦੀਪ ਕੁਮਾਰ ਚੌਹਾਨ ਵਾਸੀ ਬਰਨਾਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਡੀ ਐੱਸ ਪੀ ਰਾਜਿੰਦਰ ਸਿੰਘ ਦੀ ਅਗਵਾਈ ਹੇਠ ਕਾਇਮ ਟੀਮ ਵੱਲੋਂ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

Advertisement
Advertisement
×