ਸੜਕ ਹਾਦਸਿਆਂ ’ਚ ਤਿੰਨ ਹਲਾਕ, ਦੋ ਜ਼ਖ਼ਮੀ

ਸੜਕ ਹਾਦਸਿਆਂ ’ਚ ਤਿੰਨ ਹਲਾਕ, ਦੋ ਜ਼ਖ਼ਮੀ

ਅਬੋਹਰ-ਫਾਜ਼ਿਲਕਾ ਮਾਰਗ ’ਤੇ ਵਾਪਰੇ ਹਾਦਸੇ ਦੌਰਾਨ ਨੁਕਸਾਨੇ ਵਾਹਨ।

ਜੋਗਿੰਦਰ ਸਿੰਘ ਮਾਨ

ਮਾਨਸਾ, 25 ਫਰਵਰੀ

ਪਿੰਡ ਖਿਆਲਾ ਲਾਗੇ ਵੀਰਵਾਰ ਦੀ ਸ਼ਾਮ ਤੇਲ ਘੋੜਾ ਟੈਂਕ ਨਾਲ ਆਟੋ ਦੀ ਟੱਕਰ ਹੋਣ ਕਾਰਨ ਆਟੋ ਚਾਲਕ ਦੀ ਮੌਤ ਹੋ ਗਈ ਅਤੇ ਉਸ ਵਿੱਚ ਸਵਾਰ ਉਸ ਦੀ ਪਤਨੀ ਤੇ ਬੱਚੇ ਜਖ਼ਮੀ ਹੋ ਗਏ ਹਨ। ਉਨ੍ਹਾਂ ਦੀ ਗੋਦ ਵਾਲੇ ਬੱਚੇ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ। ਦੋਵੇਂ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਮਾਨਸਾ ਦਾਖਲ ਹਨ। ਇਹ ਪਰਿਵਾਰ ਪਰਵਾਸੀ ਜਾਪਦਾ ਹੈ, ਜਿਸ ਕਰਕੇ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ। ਮਾਮਲੇ ਸਬੰਧੀ ਥਾਣਾ ਸਦਰ ਮਾਨਸਾ ਪੁਲੀਸ ਨੇ ਜਾਂਚ ਆਰੰਭ ਦਿੱਤੀ ਹੈ।

ਜਾਣਕਾਰੀ ਅਨੁਸਾਰ ਇੱਕ ਆਟੋ ਚਾਲਕ ਆਪਣੇ ਪਰਿਵਾਰ ਨਾਲ ਖਿਆਲਾ ਕਲਾਂ ਪਾਸੋਂ ਮਾਨਸਾ ਕੈਂਚੀਆਂ ਵੱਲ ਆ ਰਿਹਾ ਸੀ ਅਤੇ ਬਠਿੰਡਾ ਤੋਂ ਤੇਲ ਦਾ ਭਰਿਆ ਇੱਕ ਟੈਂਕਰ ਸੁਨਾਮ ਵੱਲ ਜਾ ਰਿਹਾ ਸੀ ਕਿ ਦੋਵਾਂ ਦੀ ਖਿਆਲਾ ਪਿੰਡ ਲਾਗੇ ਟੱਕਰ ਹੋ ਗਈ, ਜਿਸ ਵਿੱਚ ਆਟੋ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਸ ਦੀ ਪਤਨੀ ਅਤੇ ਬੱਚੇ ਬੇਹੋਸ਼ ਹੋ ਗਏ, ਜਿਨ੍ਹਾਂ ਦਾ ਸਿਵਲ ਹਪਸਤਾਲ ਮਾਨਸਾ ਵਿਖੇ ਇਲਾਜ ਕੀਤਾ ਜਾ ਰਿਹਾ ਹੈ। ਇਸ ਘਟਨਾ ਦੇ ਵਾਪਰਦੇ ਹੀ ਮੌਕੇ ’ਤੇ ਲੋਕਾਂ ਨੇ ਇਸ ਦੀ ਪੁਲੀਸ ਨੂੰ ਜਾਣਕਾਰੀ ਦਿੱਤੀ ਅਤੇ ਸਮਾਜ ਸੇਵੀਆਂ ਦੀ ਮਦਦ ਨਾਲ ਜ਼ਖਮੀ ਮਾਂ ਪੁੱਤ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਇਸੇ ਦੌਰਾਨ ਇੱਕ ਵੱਖਰੀ ਘਟਨਾ ਵਿੱਚ ਕਾਰ ਅਤੇ ਮੋਟਰ ਸਾਈਕਲ ਦੀ ਮਾਨਸਾ ਨੇੜੇ ਪਿੰਡ ਦੂਲੋਵਾਲ ਵਿਖੇ ਟੱਕਰ ਹੋਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ, ਜਿਸ ਸਬੰਧੀ ਪੁਲੀਸ ਚੌਕੀ ਕੋਟਧਰਮੂ ਨੇ ਪੜਤਾਲ ਆਰੰਭ ਕਰ ਦਿੱਤੀ ਹੈ।

ਅਬੋਹਰ (ਸੁੰਦਰ ਨਾਥ ਆਰੀਆ): ਅਬੋਹਰ-ਫਾਜ਼ਿਲਕਾ ਕੌਮੀ ਮਾਰਗ ’ਤੇ ਅੱਜ ਇਕ ਸੜਕ ਹਾਦਸੇ ਵਿੱਚ ਪਿੰਡ ਨਿਹਾਲਖੇੜਾ ਵਾਸੀ ਅਤੇ ਡੀਏਵੀ ਕਾਲਜ ਦੇ ਵਿਦਿਆਰਥੀ ਦੀ ਮੌਤ ਹੋ ਗਈ। ਪੁਲੀਸ ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿੱਚ ਰਖਵਾਇਆ ਹੈ। ਜਾਣਕਾਰੀ ਮੁਤਾਬਕ ਪਿੰਡ ਨਿਹਾਲਖੇੜਾ ਵਾਸੀ ਪਿਯੁਸ਼ ਨਾਗਪਾਲ ਅਬੋਹਰ ਦੇ ਡੀਏਵੀ ਕਾਲਜ ਵਿੱਚ ਗਿਆਰਵੀਂ ਜਮਾਤ ਦਾ ਵਿਦਿਆਰਥੀ ਸੀ। ਅੱਜ ਦੁਪਹਿਰ ਸਕੂਲ ’ਚ ਪੇਪਰ ਦੇ ਕੇ ਆਪਣੀ ਸਕੂਟੀ ’ਤੇ ਪਿੰਡ ਜਾ ਰਿਹਾ ਸੀ ਕਿ ਮਿਲਟੀ ਛਾਉਣੀ ਨੇੜੇ ਇਕ ਕੈਂਟਰ ਚਾਲਕ ਦੀ ਫੇਟ ਵੱਜਣ ਕਾਰਣ ਉਹ ਗੰਭੀਰ ਜ਼ਖ਼ਮੀ ਹੋ ਗਿਆ। ਆਲੇ-ਦੁਆਲੇ ਦੇ ਲੋਕਾਂ ਨੇ ਉਸ ਨੂੰ ਸਰਕਾਰੀ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। ਸੂਚਨਾ ਮਿਲਣ ’ਤੇ ਨਗਰ ਥਾਣਾ-1 ਦੀ ਪੁਲੀਸ ਘਟਨਾ ਵਾਲੀ ਥਾਂ ’ਤੇ ਪੁੱਜੀ ਅਤੇ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All