ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਰੂਪਾਵਾਸ ਕਤਲ ਕਾਂਡ ’ਚ ਸ਼ਾਮਲ ਤਿੰਨ ਹੋਰ ਮੁਲਜ਼ਮ ਗ੍ਰਿਫ਼ਤਾਰ

ਛੇ ਮੁਲਜ਼ਮਾਂ ਨੂੰ ਪਹਿਲਾਂ ਗ੍ਰਿਫ਼ਤਾਰ ਕਰ ਚੁੱਕੀ ਹੈ ਪੁਲੀਸ
Advertisement

ਨਿੱਜੀ ਪੱਤਰ ਪ੍ਰੇਰਕ

ਸਿਰਸਾ, 27 ਜੂਨ

Advertisement

ਪਿੰਡ ਰੂਪਾਵਾਸ ’ਚ ਬੀਤੇ ਦਿਨ ਸਾਂਵਰਾ ਨਾਂ ਦੇ ਨੌਜਵਾਨ ਨੂੰ ਮੰਜੀ ਨਾਲ ਬੰਨ੍ਹ ਕੇ ਕੁੱਟ-ਕੁੱਟ ਕੇ ਮਾਰ ਮੁਕਾਏ ਜਾਣ ਦੇ ਮਾਮਲੇ ’ਚ ਪੁਲੀਸ ਨੇ ਤਿੰਨ ਹੋਰ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਰਾਜਪਾਲ, ਗੋਵਿੰਦ ਅਤੇ ਓਮ ਪ੍ਰਕਾਸ਼ ਵਾਸੀ ਪਿੰਡ ਰੂਪਵਾਸ ਵਜੋਂ ਹੋਈ ਹੈ। ਨਾਥੂਸਰੀ ਚੌਪਟਾ ਥਾਣਾ ਦੇ ਇੰਚਾਰਜ ਸਬ ਇੰਸਪੈਕਟਰ ਰਾਜ ਕੁਮਾਰ ਨੇ ਦੱਸਿਆ ਕਿ ਇਸ ਕਤਲ ਮਾਮਲੇ ਵਿੱਚ ਪੁਲੀਸ ਛੇ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਨੇ ਪੁਲੀਸ ਕੋਲ ਕੀਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਸ ਦੇ ਪੁੱਤਰ ਸਾਂਵਰਾ ਨੂੰ ਪਿੰਡ ਦੇ ਹੀ ਕੁਝ ਲੋਕ ਘਰ ਦੇ ਨੇੜਿਓਂ ਗਲੀ ’ਚੋਂ ਜਬਰਦਸਤੀ ਚੁੱਕੇ ਕੇ ਲੈ ਗਏ ਸਨ ਤੇ ਉਸ ਨੂੰ ਮੰਜੀ ਨਾਲ ਬੰਨ੍ਹ ਕੇ ਕੁੱਟ-ਕੁੱਟ ਕੇ ਅਧਮੋਇਆ ਕਰ ਦਿੱਤਾ ਸੀ। ਜਦੋਂ ਉਸ ਨੂੰ ਇਲਾਜ ਲਈ ਲੈ ਜਾਇਆ ਜਾ ਰਿਹਾ ਸੀ ਤਾਂ ਉਸ ਨੇ ਰਸਤੇ ’ਚ ਹੀ ਦਮ ਤੋੜ ਦਿੱਤਾ ਸੀ। ਪੁਲੀਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਵੱਖ-ਵੱਖ ਧਾਰਾਵਾਂ ਤਹਿਤ ਇਕ ਦਰਜਨ ਦੇ ਕਰੀਬ ਲੋਕਾਂ ਦੇ ਨਾਂ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਅਤੇ ਇਸ ਮਾਮਲੇ ’ਚ ਹੁਣ ਤੱਕ ਨੌ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਹੈ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਕੇਸ ਵਿੱਚ ਜੋ ਵੀ ਮੁਲਜ਼ਮ ਮਿਲਿਆ, ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement