ਪੱਤਰ ਪ੍ਰੇਰਕ
ਏਲਨਾਬਾਦ, 1 ਅਕਤੂਬਰ
ਇਥੇ ਵਾਰਡ ਨੰਬਰ 6 ’ਚ ਬਿਜਲੀ ਘਰ ਦੇ ਨਜ਼ਦੀਕ ਅੱਜ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇੱਕ 45 ਸਾਲਾ ਵਿਆਹੁਤਾ ’ਤੇ ਤੇਜ਼ਾਬ ਸੁੱਟ ਦਿੱਤਾ, ਜਿਸ ਕਾਰਨ ਉਸ ਦੇ ਹੱਥ, ਬਾਂਹ ਅਤੇ ਸਰੀਰ ਦਾ ਕੁਝ ਹਿੱਸਾ ਬੁਰੀ ਤਰ੍ਹਾਂ ਝੁਲਸ ਗਿਆ। ਜਾਣਕਾਰੀ ਅਨੁਸਾਰ ਵਾਰਡ 6 ਵਾਸੀ ਉਕਤ ਲੜਕੀ ਆਪਣੀ ਭੈਣ ਨਾਲ ਜਾ ਰਹੀ ਸੀ। ਇਸ ਦੌਰਾਨ ਤਿੰਨ ਮੋਟਰਸਾਈਕਲਾਂ ਨੇ ਘਟਨਾ ਨੂੰ ਅੰਜਾਮ ਦਿੱਤਾ। ਸੂਚਨਾ ਮਿਲਦੇ ਸਾਰ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਲੜਕੀ ਨੂੰ ਸਥਾਨਕ ਹਸਪਤਾਲ ਪਹੁੰਚਾਇਆ। ਲੜਕੀ ਦੇ ਪਿਤਾ ਧਰਮਪਾਲ ਸੋਨੀ ਨੇ ਦੱਸਿਆ ਕਿ ਪੈਸਿਆਂ ਦੇ ਲੈਣ ਦੇਣ ਦੀ ਰੰਜ਼ਿਸ ਕਾਰਨ ਹੀ ਮੁਲਜ਼ਮਾਂ ਨੇ ਲੜਕੀਆਂ ’ਤੇ ਤੇਜ਼ਾਬ ਸੁੱਟਿਆ ਹੈ। ਥਾਣਾ ਇੰਚਾਰਜ ਰਾਧੇਸ਼ਿਆਮ ਨੇ ਦੱਸਿਆ ਕਿ ਪੁਲੀਸ ਨੇ ਪੀੜਤ ਪੱਖ ਦੇ ਬਿਆਨ ਦਰਜ ਕੀਤੇ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।