ਪੱਤਰ ਪ੍ਰੇਰਕ
ਮਾਨਸਾ, 23 ਜੂਨ
ਜ਼ਿਲ੍ਹਾ ਮਾਨਸਾ ਦੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਕੁੱਲ 15419 ਕਰੋਨਾ ਦੇ ਕੇਸ ਪਾਜ਼ੇਟਿਵ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 14980 ਵਿਅਕਤੀ ਤੰਦਰੁਸਤ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ। ਅੱਜ 794 ਲੋਕਾਂ ਦੀ ਨਮੂਨੇ ਲਏ ਗਏ ਅਤੇ 11 ਨਵੇਂ ਕੇਸ ਪਾਜ਼ੇਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਹੁਣ ਮਾਨਸਾ ਵਿੱਚ 173 ਸਰਗਰਮ ਕੇਸ ਹਨ ਅਤੇ ਜ਼ਿਲ੍ਹੇ ਨਾਲ ਸਬੰਧਤ 3 ਜਣਿਆਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 239635 ਵਿਅਕਤੀਆਂ ਦੇ ਕਰੋਨਾ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ।
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਕਰੋਨਾ ਕਾਰਨ ਅੱਜ ਇਕ ਮਹਿਲਾ ਸਮੇਤ ਤਿੰਨ ਜਣਿਆਂ ਦੀ ਮੌਤ ਹੋਣ ਨਾਲ ਜ਼ਿਲ੍ਹੇ ਵਿੱਚ ਮਰਨ ਵਾਲਿਆਂ ਦਾ ਅੰਕੜਾ ਪੰਜ ਸੌ ਤੋਂ ਪਾਰ ਹੋ ਗਿਆ ਹੈ। ਜ਼ਿਲ੍ਹੇ ਵਿੱਚ ਅੱਜ ਕਰੋਨਾ ਲਾਗ ਦੇ 19 ਨਵੇਂ ਕੇਸ ਆਏ ਹਨ। ਇਹ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨੀਸ਼ ਬਾਂਸਲ ਨੇ ਦੱਸਿਆ ਅੱਜ ਜ਼ਿਲ੍ਹੇ ਵਿੱਚ ਕਰੋਨਾ ਲਾਗ ਦੇ 19 ਨਵੇਂ ਕੇਸ ਆਏ ਹਨ। ਜ਼ਿਲ੍ਹੇ ਵਿੱਚ ਕਰੋਨਾ ਪਾਜ਼ੇਟਿਵ ਦੇ 139 ਸਰਗਰਮ ਕੇਸ ਹਨ। ਹੁਣ ਤੱਕ ਕਰੋਨਾ ਤੋਂ 28498 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ ਜਦੋਂਕਿ 502 ਵਿਅਕਤੀਆਂ ਦੀ ਕਰੋਨਾ ਕਾਰਨ ਮੌਤ ਹੋਈ ਹੈ।