ਕਿਲੋ ਹੈਰੋਇਨ ਸਣੇ ਤਿੰਨ ਤਸਕਰ ਗ੍ਰਿਫ਼ਤਾਰ
ਫਿਰੋਜ਼ਪੁਰ ਪੁਲੀਸ ਨੇ ਤਿੰਨ ਤਸਕਰਾਂ ਕੋਲੋਂ 1 ਕਿਲੋ 13 ਗ੍ਰਾਮ ਹੈਰੋਇਨ, 3 ਮੋਬਾਇਲ ਫੋਨ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਇਨ੍ਹਾਂ ਖਿਲਾਫ ਥਾਣਾ ਫਿਰੋਜ਼ਪੁਰ ਸ਼ਹਿਰ 'ਚ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਭੁਪਿੰਦਰ ਸਿੰਘ...
Advertisement
ਫਿਰੋਜ਼ਪੁਰ ਪੁਲੀਸ ਨੇ ਤਿੰਨ ਤਸਕਰਾਂ ਕੋਲੋਂ 1 ਕਿਲੋ 13 ਗ੍ਰਾਮ ਹੈਰੋਇਨ, 3 ਮੋਬਾਇਲ ਫੋਨ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਇਨ੍ਹਾਂ ਖਿਲਾਫ ਥਾਣਾ ਫਿਰੋਜ਼ਪੁਰ ਸ਼ਹਿਰ 'ਚ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਫਿਰੋਜ਼ਪੁਰ ਸ਼ਹਿਰ ਦੇ ਐੱਸਆਈ ਸੁਖਬੀਰ ਸਿੰਘ ਦੀ ਪੁਲੀਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਲਵ ਉਰਫ ਲਵ ਭੱਟੀ ਵਾਸੀ ਵਾਰਡ ਨੰਬਰ-16, ਪੁਰਾਣੀ ਸਬਜ਼ੀ ਮੰਡੀ ਨੇੜੇ ਫਿਰੋਜ਼ਪੁਰ, ਸ਼ਿਵਾ ਵਾਸੀ ਜਨਤਾ ਪ੍ਰੀਤ ਨਗਰ ਫਿਰੋਜ਼ਪੁਰ ਸ਼ਹਿਰ ਅਤੇ ਪ੍ਰਗਟ ਉਰਫ ਘੋਧਰ ਵਾਸੀ ਗੁਰਮੁੱਖ ਸਿੰਘ ਕਾਲੋਨੀ ਪ੍ਰੀਤ ਨਗਰ ਫਿਰੋਜ਼ਪੁਰ ਸ਼ਹਿਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਕਿਲੋ ਹੈਰੋਇਨ, ਮੋਬਾਇਲ ਫੋਨ ਤੇ ਮੋਟਰਸਾਈਕਲ ਬਰਾਮਦ ਕੀਤਾ। ਪੁਲੀਸ ਨੇ ਦੱਸਿਆ ਕਿ ਉਕਤ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਜਾਂਚ ਕੀਤੀ ਜਾ ਰਹੀ ਹੈ।
Advertisement
Advertisement