ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਯੂਜੀਸੀ ਨੈੱਟ ਪਾਸ ਕਰਨ ਵਾਲੀਆਂ ਸਕੀਆਂ ਭੈਣਾਂ ਦਾ ਸਨਮਾਨ

ਕਾਲਜ ਪ੍ਰਬੰਧਕਾਂ ਵੱਲੋਂ ਤਿੰਨੋਂ ਵਿਦਿਆਰਥਣਾਂ ਦੀ ਮਿਹਨਤ ਦੀ ਸ਼ਲਾਘਾ
ਯੂਜੀਸੀ ਨੈੱਟ ਦੀ ਪ੍ਰੀਖਿਆ ਪਾਸ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਕਰਦੇ ਹੋਏ ਕਾਲਜ ਪ੍ਰਬੰਧਕ।
Advertisement

ਗੁਰੂ ਨਾਨਕ ਕਾਲਜ ਬੁਢਲਾਡਾ ਵਿੱਚ ਪੜ੍ਹਦੀਆਂ ਤਿੰਨ ਸਕੀਆਂ ਭੈਣਾਂ ਵੱਲੋਂ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਵੱਲੋਂ ਕਰਵਾਈ ਜੂਨ-2025 ਦੀ ਯੂਜੀਸੀ ਨੈੱਟ ਪਾਸ ਕਰਨ ’ਤੇ ਅੱਜ ਕਾਲਜ ਵਿੱਚ ਤਿੰਨ ਲੜਕੀਆਂ ਦਾ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।

ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਦੱਸਿਆ ਕਿ ਇਹ ਤਿੰਨੋਂ ਵਿਦਿਆਰਥਣਾਂ ਬਹੁਤ ਹੀ ਮਿਹਨਤੀ ਅਤੇ ਦ੍ਰਿੜ ਇਰਾਦੇ ਵਾਲੀਆਂ ਹਨ, ਜਿਸਦਾ ਸਬੂਤ ਹਰਦੀਪ ਕੌਰ ਨੇ ਪੰਜਾਬੀ, ਬੇਅੰਤ ਕੌਰ ਨੇ ਇਤਿਹਾਸ ਅਤੇ ਰਿੰਪੀ ਕੌਰ ਨੇ ਕੰਪਿਊਟਰ ਸਾਇੰਸ ਦੇ ਵਿਸ਼ੇ ਵਿੱਚ ਪ੍ਰੀਖਿਆ ਪਾਸ ਕਰਕੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸੰਸਥਾ ਦੇ ਇਤਿਹਾਸ ਵਿਚ ਮਿਸਾਲ ਕਾਇਮ ਹੋਈ ਹੈ ਕਿ ਇਕੋ ਸੰਸਥਾ ਵਿੱਚ ਪੜ੍ਹੀਆਂ ਤਿੰਨ ਸਕੀਆਂ ਭੈਣਾਂ ਨੇ ਰਾਸ਼ਟਰੀ ਪੱਧਰ ਦੀ ਪ੍ਰੀਖਿਆ ਇਕੱਠਿਆਂ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਨੇ ਕਿਸੇ ਵੀ ਵੱਡੇ ਸ਼ਹਿਰ ਵਿਚ ਮਹਿੰਗੀ ਕੋਚਿੰਗ ਪ੍ਰਾਪਤ ਨਾ ਕਰ ਕੇ ਇਸ ਸੰਸਥਾ ਵਿਚ ਪ੍ਰਾਪਤ ਕੀਤੀ ਉਚੇਰੀ ਸਿੱਖਿਆ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਘਰ ਬੈਠਕੇ ਹੀ ਇਹ ਪ੍ਰਾਪਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਦਿਆਰਥੀਆਂ ਦੇ ਜਨੂੰਨ ਅਤੇ ਮਿਹਨਤ ਤੋਂ ਪ੍ਰੇਰਿਤ ਹੋ ਕੇ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀ ਅਜਿਹੀਆਂ ਪ੍ਰਾਪਤੀਆਂ ਕਰਕੇ ਇਸ ਕਾਲਜ ਦਾ ਨਾਮ ਰੌਸ਼ਨ ਕਰਨਗੇ। ਕੰਪਿਊਟਰ ਵਿਭਾਗ ਦੀ ਮੁਖੀ ਅਤੇ ਵਾਈਸ ਪ੍ਰਿੰਸੀਪਲ ਡਾ. ਰੇਖਾ ਕਾਲੜਾ, ਪੰਜਾਬੀ ਵਿਭਾਗ ਦੀ ਮੁਖੀ ਡਾ. ਰਾਜਨਦੀਪ ਕੌਰ ਅਤੇ ਇਤਿਹਾਸ ਵਿਭਾਗ ਦੀ ਮੁਖੀ ਡਾ. ਸੁਖਵਿੰਦਰ ਕੌਰ ਨੇ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਨੇ ਘਰੇਲੂ ਤੰਗੀਆਂ ਤੁਰਸ਼ੀਆਂ ਹੋਣ ਦੇ ਬਾਵਜੂਦ ਇਹ ਸਿੱਧ ਕੀਤਾ ਹੈ ਕਿ ਉੱਗਣ ਵਾਲੇ ਪੱਥਰ ਪਾੜ ਕੇ ਵੀ ਉੱਗ ਪੈਂਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥਣ ਹਰਦੀਪ ਕੌਰ, ਰਿੰਪੀ ਕੌਰ ਅਤੇ ਬੇਅੰਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਮਾਂ ਬਾਪ ਦਾ ਸੁਪਨਾ ਪੂਰਾ ਕੀਤਾ ਹੈ।

Advertisement

Advertisement