DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Thulliwal Canal Protest: ਕਰੋੜਾਂ ਰੁਪਏ ਖ਼ਰਚ ਕੇ ਪੱਕਾ ਕੀਤਾ ਰਜਵਾਹਾ ਬਣਿਆ ਮੁਸੀਬਤ

ਖੇਤਾਂ ਤੱਕ ਨਹੀਂ ਪੁੱਜ ਰਿਹਾ ਪਾਣੀ; ਮੋਘੇ ਤੰਗ ਅਤੇ ਦੋ ਫੁੱਟ ਉੱਚੇ ਬਣਾਉਣ ਖ਼ਿਲਾਫ਼ ਉਗਰਾਹਾਂ ਜਥੇਬੰਦੀ ਵੱਲੋਂ ਧਰਨਾ

  • fb
  • twitter
  • whatsapp
  • whatsapp
Advertisement

ਪਿੰਡ ਠੁੱਲੀਵਾਲ ਵਿੱਚ ਬਠਿੰਡਾ ਬਰਾਂਚ ਨਹਿਰ ਦੇ ਕੁਰੜ ਰਜਵਾਹੇ ਨੂੰ ਪੱਕਾ ਕਰਨ ਦੌਰਾਨ ਨਹਿਰੀ ਮਹਿਕਮੇ ਵੱਲੋਂ ਕੀਤੀ ਗਈ ਕਥਿਤ ਅਣਗਹਿਲੀ ਖ਼ਿਲਾਫ਼ ਕਿਸਾਨਾਂ ਦਾ ਗੁੱਸਾ ਫੁੱਟ ਪਿਆ ਹੈ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਇਕੱਠੇ ਹੋਏ ਇਲਾਕੇ ਦੇ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦਾ ਦੋਸ਼ ਹੈ ਕਿ ਰਜਵਾਹੇ ਨੂੰ ਪੱਕਾ ਤਾਂ ਕਰ ਦਿੱਤਾ ਗਿਆ ਹੈ, ਪਰ ਇਸ ਦੇ ਮੋਘੇ ਤੰਗ ਅਤੇ ਬਹੁਤ ਉੱਚੇ ਰੱਖੇ ਜਾਣ ਕਾਰਨ ਸੈਂਕੜੇ ਏਕੜ ਰਕਬਾ ਸਿੰਜਾਈ ਦੇ ਪਾਣੀ ਤੋਂ ਵਾਂਝਾ ਹੈ। ਇਸ ਮੌਕੇ ਬੀ ਕੇ ਯੂ (ਉਗਰਾਹਾਂ) ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਨਾਜਰ ਸਿੰਘ ਧਾਲੀਵਾਲ, ਕੁਲਦੀਪ ਸਿੰਘ, ਚਮਕੌਰ ਸਿੰਘ, ਭੋਲਾ ਸਿੰਘ ਅਤੇ ਹਰਚੰਦ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਟੇਲਾਂ ਤੱਕ ਪਾਣੀ ਪਹੁੰਚਾਉਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਦੂਜੇ ਪਾਸੇ ਜ਼ਮੀਨੀ ਹਕੀਕਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਰੜ ਰਜਵਾਹੇ ਨੂੰ ਕੱਚੇ ਤੋਂ ਪੱਕਾ ਕਰਨਾ ਸ਼ਲਾਘਾਯੋਗ ਕਦਮ ਸੀ। ਕਿਸਾਨਾਂ ਨੇ ਦੱਸਿਆ ਕਿ ਰਜਵਾਹੇ ਦੇ ਮੋਘਾ ਨੰਬਰ 27125 ਆਰ ਅਤੇ ਮੋਘਾ ਨੰਬਰ 2700 ਨੂੰ ਬਹੁਤ ਘੱਟ ਚੌੜਾ ਅਤੇ ਜ਼ਮੀਨੀ ਪੱਧਰ ਤੋਂ ਲਗਭਗ ਦੋ ਫੁੱਟ ਉੱਚਾ ਬਣਾ ਦਿੱਤਾ ਗਿਆ ਹੈ। ਮੋਘੇ ਉੱਚੇ ਹੋਣ ਕਾਰਨ ਪਾਣੀ ਦਾ ਵਹਾਅ ਖੇਤਾਂ ਵੱਲ ਨਹੀਂ ਮੁੜ ਰਿਹਾ। ਕਰੋੜਾਂ ਰੁਪਏ ਖਰਚਣ ਦੇ ਬਾਵਜੂਦ ਕਿਸਾਨ ਅੱਜ ਵੀ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਹੇ ਹਨ। ਨਿਰਮਾਣ ਕਾਰਜ ਵੇਲੇ ਜੇਕਰ ਕਿਸਾਨਾਂ ਨਾਲ ਸਲਾਹ-ਮਸ਼ਵਰਾ ਕੀਤਾ ਹੁੰਦਾ ਤਾਂ ਅੱਜ ਇਹ ਨੌਬਤ ਨਾ ਆਉਂਦੀ। ਕਿਸਾਨਾਂ ਨੇ ਚਿੰਤਾ ਪ੍ਰਗਟਾਈ ਕਿ ਝੋਨੇ ਅਤੇ ਹੋਰ ਫ਼ਸਲਾਂ ਦਾ ਸੀਜ਼ਨ ਬਿਲਕੁਲ ਸਿਰ ’ਤੇ ਹੈ। ਜੇ ਮੋਘਿਆਂ ਦਾ ਸੁਧਾਰ ਤੁਰੰਤ ਨਾ ਕੀਤਾ ਗਿਆ ਤਾਂ ਪਾਣੀ ਦੀ ਘਾਟ ਕਾਰਨ ਫ਼ਸਲਾਂ ਬਰਬਾਦ ਹੋ ਜਾਣਗੀਆਂ, ਜਿਸ ਨਾਲ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਮੋਘਿਆਂ ਨੂੰ ਤੁਰੰਤ ਨਵੇਂ ਸਿਰੇ ਤੋਂ ਚੌੜਾ ਅਤੇ ਨੀਵਾਂ ਕੀਤਾ ਜਾਵੇ।

ਮੰਗਾਂ ਨਾ ਮੰਨਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ

ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇ ਇਸ ਸਮੱਸਿਆ ਦਾ ਪਹਿਲ ਦੇ ਆਧਾਰ ’ਤੇ ਹੱਲ ਨਾ ਕੀਤਾ ਗਿਆ ਤਾਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।

Advertisement
Advertisement
×