ਨਿੱਜੀ ਪੱਤਰ ਪ੍ਰੇਰਕ
ਫਾਜ਼ਿਲਕਾ, 17 ਨਵੰਬਰ
ਭਾਰਤ ਅਤੇ ਪਾਕਿਸਤਾਨ ਸਰਹੱਦ ’ਤੇ ਦੋਵਾਂ ਮੁਲਕਾਂ ਦੀਆਂ ਫ਼ੌਜਾਂ ਵਿਚਕਾਰ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਸਮਾਂ ਤਬਦੀਲ ਹੋ ਗਿਆ ਹੈ।
ਇਸ ਸਬੰਧੀ ਬਾਰਡਰ ਏਰੀਆ ਵਿਕਾਸ ਫਰੰਟ ਦੇ ਪ੍ਰਧਾਨ ਅਤੇ ਬੀਐੱਸਐੱਫ ਦੇ ਸਹਿਯੋਗੀ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਮੌਸਮ ਬਦਲਣ ਕਾਰਨ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਦੀਆਂ ਦੇ ਮੌਸਮ ’ਚ ਹਨੇਰਾ ਜਲਦੀ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਰਵਾਇਤ ਅਨੁਸਾਰ ਸਰਹੱਦ ’ਤੇ ਝੰਡਾ ਉਤਾਰਨ ਦੀ ਰਸਮ ਦਾ ਸਮਾਂ ਬਦਲ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਰੋਜ਼ਾਨਾ ਰੀਟਰੀਟ ਸੈਰੇਮਨੀ ਸ਼ਾਮ 4.30 ਤੋਂ 5.00 ਵਜੇ ਤੱਕ ਹੋਇਆ ਕਰੇਗੀ।