ਟੌਲ ਪਲਾਜ਼ੇ ਚਾਚਾ ਅਜੀਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਟੌਲ ਪਲਾਜ਼ੇ ਚਾਚਾ ਅਜੀਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਭਵਾਨੀਗੜ੍ਹ ਨੇੜੇ ਟੌਲ ਪਲਾਜ਼ਾ ’ਤੇ ਚਾਚਾ ਅਜੀਤ ਸਿੰਘ ਦਾ ਜਨਮ ਦਿਵਸ ਮਨਾਉਂਦੇ ਹੋਏ ਕਿਸਾਨ।

ਮੇਜਰ ਸਿੰਘ ਮੱਟਰਾਂ 

ਭਵਾਨੀਗੜ੍ਹ 23 ਫਰਵਰੀ

ਸੰਯੁਕਤ ਕਿਸਾਨ ਮੋਰਚੇ ਦੇ ਮੁਲਕ ਪੱਧਰੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਬਠਿੰਡਾ-ਚੰਡੀਗੜ੍ਹ ਨੈਸਨਲ ਹਾਈਵੇਅ ’ਤੇ ਸਥਿਤ ਟੌਲ ਪਲਾਜ਼ਾ ਕਾਲਾਝਾੜ ਅਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਚ ਲਗਾਏ ਧਰਨੇ ਵਿਚ ਜੁਝਾਰੂ ਕਿਸਾਨ ਆਗੂ ਚਾਚਾ ਅਜੀਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਹਰਜਿੰਦਰ ਸਿੰਘ ਘਰਾਚੋਂ ਅਤੇ ਜਗਤਾਰ ਸਿੰਘ ਕਾਲਾਝਾੜ ਨੇ ਦੱਸਿਆ ਕਿ ਅੰਗਰੇਜ਼ ਸਾਮਰਾਜ ਵਿਰੁੱਧ ਕਿਸਾਨੀ ਹੱਕਾਂ ਲਈ ਉਮਰ ਭਰ ਜੂਝਣ ਵਾਲੇ ਚਾਚਾ ਅਜੀਤ ਸਿੰਘ ਦੀ ਤਸਵੀਰ ਨੂੰ ਸਿਜਦਾ ਕਰਦਿਆਂ ਮੋਮਬੱਤੀਆਂ ਜਗਾ ਕੇ ਅਤੇ ਹਾਜ਼ਰ ਲੋਕਾਂ ਦਾ ਮੂੰਹ ਮਿੱਠਾ ਕਰਵਾ ਕੇ ਉਸਦੀ ਸੋਚ ‘ਤੇ ਪਹਿਰਾ ਦੇਣ ਦੇ ਜ਼ੋਰਦਾਰ ਨਾਹਰਿਆਂ ਨਾਲ ਜਨਮਦਿਨ ਦੀਆਂ ਮੁਬਾਰਕਾਂ ਭੇਟ ਕੀਤੀਆਂ ਗਈਆਂ। ਕਿਸਾਨ ਆਗੂਆਂ ਵੱਲੋਂ ਅਜੀਤ ਸਿੰਘ ਦੀ ਕੁਰਬਾਨੀ ਤੋਂ ਪ੍ਰੇਰਨਾ ਲੈਂਦਿਆਂ ਮੌਜੂਦਾ ਭਾਜਪਾ ਹਕੂਮਤ ਵੱਲੋਂ ਮੜ੍ਹੇ ਜਾ ਰਹੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਵਾਲੇ ਸੰਘਰਸ਼ ਵਿੱਚ ਜੀਅ-ਜਾਨ ਨਾਲ ਕੁੱਦਣ ਦਾ ਅਹਿਦ ਲਿਆ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All