ਫਾਜ਼ਿਲਕਾ, 5 ਨਵੰਬਰ : ਪੰਜਾਬ ਸਰਕਾਰ ਵੱਲੋਂ ਪ੍ਰਦੂਸਣ ਦੇ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਫਾਜ਼ਿਲਕਾ ਜ਼ਿਲ੍ਹੇ ’ਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬਬੀਤਾ ਕਲੇਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਮੁੱਖ ਖੇਤੀਬਾੜੀ ਅਫਸਰ ਹਰਦੇਵ ਸਿੰਘ ਦੀ ਰਹਿਨੁਮਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਦਸ਼ਮੇਸ਼ ਐਗਰੋਟੈਕ ਨਿਊ ਹੌਲੈਂਡ ਕੰਪਨੀ ਫਾਜ਼ਿਲਕਾ ਦੇ ਸਹਿਯੋਗ ਨਾਲ ਟਰੈਕਟਰ ਰੈਲੀ ਕੀਤੀ ਗਈ। ਰੈਲੀ ਨੂੰ ਖੇਤੀਬਾੜੀ ਵਿਭਾਗ ਦੇ ਸਾਇਲ ਟੈਸਟਿੰਗ ਅਫਸਰ ਗੁਰਮੀਤ ਸਿੰਘ ਚੀਮਾ ਵੱਲੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਦਸ਼ਮੇਸ਼ ਐਗਰੋਟੈਕ ਤੋਂ ਬਲਜੀਤ ਸਿੰਘ, ਗੁਰਵਿੰਦਰ ਸਿੰਘ, ਪਰਮਜੀਤ ਸਿੰਘ ਅਤੇ ਕਿਸਾਨ ਦਵਿੰਦਰ ਸਿੰਘ, ਸੁਰਿੰਦਰ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ