ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਵਾਇਤੀ ਪਾਰਟੀਆਂ ਨੇ ਹਮੇਸ਼ਾਂ ਬਦਲਾਖੋਰੀ ਦੀ ਨੀਤੀ ਅਪਣਾਈ: ਸਿੱਧੂ

ਰਾਜਿੰਦਰ ਸਿੰਘ ਮਰਾਹੜ ਭਗਤਾ ਭਾਈ, 15 ਜੁਲਾਈ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਮਾਰਕੀਟ ਕਮੇਟੀ ਦਫ਼ਤਰ ਭਗਤਾ ਭਾਈ ਵਿਖੇ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਸੁਣੀਆਂ। ਇਸ ਉਪਰੰਤ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਤਰਾਸ਼ਦੀ ਰਹੀ ਹੈ ਕਿ ਰਵਾਇਤੀ...
ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਵਿਧਾਇਕ ਬਲਕਾਰ ਸਿੰਘ ਸਿੱਧੂ।
Advertisement

ਰਾਜਿੰਦਰ ਸਿੰਘ ਮਰਾਹੜ

ਭਗਤਾ ਭਾਈ, 15 ਜੁਲਾਈ

Advertisement

ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਮਾਰਕੀਟ ਕਮੇਟੀ ਦਫ਼ਤਰ ਭਗਤਾ ਭਾਈ ਵਿਖੇ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਸੁਣੀਆਂ। ਇਸ ਉਪਰੰਤ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਤਰਾਸ਼ਦੀ ਰਹੀ ਹੈ ਕਿ ਰਵਾਇਤੀ ਪਾਰਟੀਆਂ ਨੇ ਆਪਣੇ ਰਾਜਕਾਲ ਦੌਰਾਨ ਹਮੇਸ਼ਾ ਬਦਲਾਖੋਰੀ ਦੀ ਨੀਤੀ ਆਪਣਾ ਕੇ ਸੂਬੇ ਅਤੇ ਲੋਕਾਂ ਦਾ ਵੱਡਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ‘ਆਪ’ ਸਰਕਾਰ ਦੇ ਰਾਜ ਵਿਚ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਤੇ ਸਮੱਸਿਆਵਾਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਭੇਦਭਾਵ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਮੰਤਰੀਆਂ, ਵਿਧਾਇਕਾਂ ਤੇ ਅਫ਼ਸਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤਾਂ ਜੋ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਲੋਕਾਂ ਨੂੰ ਮਿਲ ਕੇ ਹੜ੍ਹਾਂ ਦੀ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ। ਇਸ ਮੌਕੇ ਪਰਮਜੀਤ ਬਰਾੜ, ਵਿਜੇ ਕੁਮਾਰ, ਪੱਪੂ ਗਰਗ, ਸੀਰਾ ਮੱਲੂਆਣਾ, ਸੁੱਖੀ ਮਹਿਰਾਜ, ਰਾਕੇਸ਼ ਅਰੋੜਾ, ਬਹਾਦਰ ਬਰਾੜ ਆਦਿ ਹਾਜ਼ਰ ਸਨ।

Advertisement
Tags :
ਅਪਣਾਈ:ਸਿੱਧੂਹਮੇਸ਼ਾਨੀਤੀਪਾਰਟੀਆਂਬਦਲਾਖੋਰੀਰਵਾਇਤੀ
Show comments