ਸੜਕ ਹਾਦਸੇ ਕਾਰਨ ਲੱਗਿਆ ਜਾਮ
ਪੱਤਰ ਪ੍ਰੇਰਕ ਅਬੋਹਰ, 19 ਜੂਨ ਇਥੇ ਅੱਜ ਦੁਪਹਿਰੇ ਪਿੰਡ ਡੰਗਰਖੇੜਾ ਨੇੜੇ ਓਵਰਟੇਕ ਕਰਦੇ ਸਮੇਂ ਇੱਕ ਟਰੱਕ, ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟਕਰਾ ਗਿਆ। ਇਸ ਘਟਨਾ ਵਿੱਚ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਹਾਲਾਂਕਿ ਹਾਦਸਾ ਮੁੱਖ ਸੜਕ ਦੇ ਵਿਚਕਾਰ ਵਾਪਰਿਆ...
Advertisement
ਪੱਤਰ ਪ੍ਰੇਰਕ
ਅਬੋਹਰ, 19 ਜੂਨ
Advertisement
ਇਥੇ ਅੱਜ ਦੁਪਹਿਰੇ ਪਿੰਡ ਡੰਗਰਖੇੜਾ ਨੇੜੇ ਓਵਰਟੇਕ ਕਰਦੇ ਸਮੇਂ ਇੱਕ ਟਰੱਕ, ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟਕਰਾ ਗਿਆ। ਇਸ ਘਟਨਾ ਵਿੱਚ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਹਾਲਾਂਕਿ ਹਾਦਸਾ ਮੁੱਖ ਸੜਕ ਦੇ ਵਿਚਕਾਰ ਵਾਪਰਿਆ ਸੀ, ਜਿਸ ਕਾਰਨ ਦੋਵੇ ਵਾਹਨ ਨੁਕਸਾਨੇ ਗਏ। ਇਸ ਹਾਦਸੇ ਕਾਰਨ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਰਹੀਆਂ। ਗਰਮੀ ਹੋਣ ਕਾਰਨ ਜਾਮ ’ਚ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ।
ਪ੍ਰਾਪਤ ਜਾਣਕਾਰੀ ਮੁਤਾਬਕ ਫਾਜ਼ਿਲਕਾ ਵਾਲੇ ਪਾਸਿਓਂ ਇੱਕ ਟਰੈਕਟਰ-ਟਰਾਲੀ ਚਾਲਕ ਪਰਾਲੀ ਲੈ ਕੇ ਅਬੋਹਰ ਵੱਲ ਆ ਰਿਹਾ ਸੀ। ਜਦੋਂ ਉਹ ਪਿੰਡ ਡੰਗਰਖੇੜਾ ਨੇੜੇ ਪਹੁੰਚਿਆ ਤਾਂ ਉਸ ਦੇ ਪਿੱਛੇ ਆ ਰਹੇ ਇੱਕ ਟਰੱਕ ਦੇ ਡਰਾਈਵਰ ਨੇ ਉਸ ਨੂੰ ਓਵਰਟੇਕ ਕਰਦੇ ਸਮੇਂ ਟੱਕਰ ਮਾਰ ਦਿੱਤੀ ਜਿਸ ਕਾਰਨ ਹਾਦਸਾ ਵਾਪਰ ਗਿਆ। ਇਸ ਹਾਦਸੇ ’ਚ ਕੋਈ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ।
Advertisement