DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਾਦਸਾ ਮਾਮਲੇ ’ਚ ਇਨਸਾਫ਼ ਲਈ ਆਵਾਜਾਈ ਰੋਕੀ

ਮੰਡੀ ਕਲਾਂ ਨੇੜੇ ਲੱਕੜਾਂ ਦੇ ਭਰੇ ਟਰੱਕ ਨਾਲ ਵਾਪਰੇ ਸੜਕ ਹਾਦਸੇ ਵਿੱਚ ਪਿੰਡ ਡਿੱਖ ਦੇ ਮੋਹਨ ਸਿੰਘ ਦੀ ਮੌਤ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ’ਤੇ ਪਿੰਡ ਵਾਸੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਅਗਵਾਈ ਵਿੱਚ ਰਾਮਪੁਰਾ ਫੂਲ ਮੌੜ ਸੜਕ ’ਤੇ...

  • fb
  • twitter
  • whatsapp
  • whatsapp
featured-img featured-img
ਇਨਸਾਫ ਲਈ ਸੜਕ ’ਤੇ ਪਿੰਡ ਡਿੱਖ ਵਾਸੀ।
Advertisement

ਮੰਡੀ ਕਲਾਂ ਨੇੜੇ ਲੱਕੜਾਂ ਦੇ ਭਰੇ ਟਰੱਕ ਨਾਲ ਵਾਪਰੇ ਸੜਕ ਹਾਦਸੇ ਵਿੱਚ ਪਿੰਡ ਡਿੱਖ ਦੇ ਮੋਹਨ ਸਿੰਘ ਦੀ ਮੌਤ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ’ਤੇ ਪਿੰਡ ਵਾਸੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਅਗਵਾਈ ਵਿੱਚ ਰਾਮਪੁਰਾ ਫੂਲ ਮੌੜ ਸੜਕ ’ਤੇ ਧਰਨਾ ਲਗਾ ਕੇ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂ ਦਰਸ਼ਨ ਸਿੰਘ ਤੇ ਗੋਰਾ ਸਿੰਘ ਡਿੱਖ ਨੇ ਕਿਹਾ ਕਿ ਕੱਲ੍ਹ ਸ਼ਾਮ ਮੋਹਨ ਸਿੰਘ ਆਪਣੇ ਪੁੱਤਰ ਨੂੰ ਦਵਾਈ ਦਿਵਾਉਣ ਲਈ ਰਾਮਪੁਰਾ ਜਾ ਰਿਹਾ ਸੀ ਤਾਂ ਪਿੰਡ ਮੰਡੀ ਕਲਾਂ ਕੋਲ ਇੱਕ ਲੱਕੜਾਂ ਦੇ ਭਰੇ ਟਰੱਕ ਨੇ ਇਕੇ ਦਮ ਬਰੇਕ ਲਗਾ ਦਿੱਤੇ ਜਿਸ ਕਰਨ ਉਨ੍ਹਾਂ ਦਾ ਮੋਟਰਸਾਈਕਲ ਟਰੱਕ ਨਾਲ ਟਕਰਾ ਗਿਆ ਅਤੇ ਉਸ ਦੀ ਮੌਕੇ ’ਤੇ ਮੌਤ ਹੋ ਗਈ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਨੇ ਹਾਲੇ ਤੱਕ ਮੁਲਜ਼ਮ ਖ਼ਿਲਾਫ਼ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਜਿਸ ਦੇ ਰੋਸ ਵਜੋਂ ਆਵਾਜਾਈ ਰੋਕੀ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਗਰੀਬ ਪਰਿਵਾਰ ਨੂੰ ਇਨਸਾਫ਼ ਦੇਣ ਦੀ ਬਜਾਏ ਮਾਮਲੇ ਨੂੰ ਲਟਕਾਇਆ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਅਤੇ ਪੀੜਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਨਹੀਂ ਮਿਲਦਾ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਧਰਨੇ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਰਾਹਗੀਰਾਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਦੂਸਰੇ ਪਾਸੇ ਥਾਣਾ ਬਾਲਿਆਵਾਲੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਟਰੱਕ ਨੂੰ ਜ਼ਬਤ ਕਰ ਲਿਆ ਹੈ। ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ।

Advertisement
Advertisement
×