ਮੀਂਹ ਕਾਰਨ ਰੇਲ ਸੇਵਾਵਾਂ ਪ੍ਰਭਾਵਿਤ
ਜੰਮੂ ਡਿਵੀਜ਼ਨ ਵਿੱਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਰੇਲਵੇ ਅਧਿਕਾਰੀਆਂ ਅਨੁਸਾਰ ਲੰਬੀ ਦੂਰੀ ਦੀਆਂ ਕਈ ਰੇਲਗੱਡੀਆਂ ਨੂੰ ਅੱਧ ਵਿਚਕਾਰ ਹੀ ਰੋਕ ਦਿੱਤਾ ਗਿਆ ਹੈ। ਸੂਚਨਾ ਅਧਿਕਾਰੀ ਹਿਮਾਂਸ਼ੂ ਸ਼ੇਖਰ...
Advertisement
ਜੰਮੂ ਡਿਵੀਜ਼ਨ ਵਿੱਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਰੇਲਵੇ ਅਧਿਕਾਰੀਆਂ ਅਨੁਸਾਰ ਲੰਬੀ ਦੂਰੀ ਦੀਆਂ ਕਈ ਰੇਲਗੱਡੀਆਂ ਨੂੰ ਅੱਧ ਵਿਚਕਾਰ ਹੀ ਰੋਕ ਦਿੱਤਾ ਗਿਆ ਹੈ। ਸੂਚਨਾ ਅਧਿਕਾਰੀ ਹਿਮਾਂਸ਼ੂ ਸ਼ੇਖਰ ਉਪਾਧਿਆਏ ਨੇ ਦੱਸਿਆ ਹੈ ਕਈ ਕਈ ਰੇਲ ਗੱਡੀਆਂ ਦੇ ਚੱਲਣ ਦੇ ਸਥਾਨ ਬਦਲੇ ਗਏ ਹਨ। ਕੁਝ ਰੇਲਗੱਡੀਆਂ ਨੂੰ ਪਠਾਨਕੋਟ ਕੈਂਟ ’ਤੇ ਹੀ ਰੋਕ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕੁਝ ਹੋਰ ਗੱਡੀਆਂ ਦੇ ਰੂਟ ਵਿੱਚ ਬਦਲਾਅ ਕੀਤਾ ਗਿਆ ਹੈ। ਰੇਲਵੇ ਵਿਭਾਗ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਯਾਤਰਾ ਤੋਂ ਪਹਿਲਾਂ ਰੇਲਵੇ ਦੀ ਅਧਿਕਾਰਤ ਵੈੱਬਸਾਈਟ ਜਾਂ ਹੈਲਪਲਾਈਨ ਨੰਬਰਾਂ ਤੋਂ ਜਾਣਕਾਰੀ ਲੈਣ।Advertisement
Advertisement
×