Transfer Controversy: ਫੂਡ ਇੰਸਪੈਕਟਰ ਖੋਸਲਾ ਦੀ ਬਦਲੀ ਦਾ ਵਿਰੋਧ
ਸਿਵਲ ਹਸਪਤਾਲ ਫਿਰੋਜ਼ਪੁਰ ਵਿੱਚ ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਦੀ ਮੀਟਿੰਗ ਜਸਵਿੰਦਰ ਸਿੰਘ ਕੌੜਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਫੂਡ ਇੰਸਪੈਕਟਰ ਅਭਿਨਵ ਖੋਸਲਾ ਦੀ ਬਦਲੀ ’ਤੇ ਚਿੰਤਾ ਅਤੇ ਰੋਸ ਪ੍ਰਗਟਾਇਆ ਗਿਆ। ਪ੍ਰਧਾਨ ਨਰਿੰਦਰ...
ਸਿਵਲ ਹਸਪਤਾਲ ਫਿਰੋਜ਼ਪੁਰ ਵਿੱਚ ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਦੀ ਮੀਟਿੰਗ ਜਸਵਿੰਦਰ ਸਿੰਘ ਕੌੜਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਫੂਡ ਇੰਸਪੈਕਟਰ ਅਭਿਨਵ ਖੋਸਲਾ ਦੀ ਬਦਲੀ ’ਤੇ ਚਿੰਤਾ ਅਤੇ ਰੋਸ ਪ੍ਰਗਟਾਇਆ ਗਿਆ। ਪ੍ਰਧਾਨ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਫੂਡ ਇੰਸਪੈਕਟਰ ਅਭਿਨਵ ਖੋਸਲਾ ਨੇ ਜ਼ਿਲ੍ਹੇ ਅਤੇ ਪੰਜਾਬ ਭਰ ਵਿੱਚ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਅਤੇ ਵੱਡੇ ਮਗਰਮੱਛਾਂ ਖ਼ਿਲਾਫ਼ ਦਿਨ-ਰਾਤ ਇੱਕ ਕਰ ਕੇ ਸ਼ਲਾਘਾਯੋਗ ਕਾਰਵਾਈ ਕੀਤੀ ਸੀ। ਉਨ੍ਹਾਂ ਲੋਕਾਂ ਨੂੰ ਗ਼ੈਰ-ਮਿਆਰੀ ਮਠਿਆਈਆਂ ਵੇਚਣ ਵਾਲਿਆਂ ਨੂੰ ਨੱਥ ਪਾ ਕੇ ਜਨਤਾ ਨੂੰ ਜਾਗਰੂਕ ਕੀਤਾ। ਅਫ਼ਸੋਸ ਦੀ ਗੱਲ ਹੈ ਕਿ ਕਥਿਤ ਸਿਆਸੀ ਦਬਾਅ ਦੇ ਚੱਲਦਿਆਂ ਉਨ੍ਹਾਂ ਦੀ ਬਦਲੀ ਕਰ ਦਿੱਤੀ ਗਈ। ਇਸ ਨਾਲ ਸਮੂਹ ਜਥੇਬੰਦੀਆਂ ਅਤੇ ਲੋਕਾਂ ਵਿੱਚ ਰੋਸ ਦੀ ਲਹਿਰ ਹੈ।
ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇੱਕ-ਦੋ ਦਿਨਾਂ ਦੇ ਅੰਦਰ ਅਭਿਨਵ ਖੋਸਲਾ ਦੀ ਡਿਊਟੀ ਮੁੜ ਫਿਰੋਜ਼ਪੁਰ ਵਿੱਚ ਬਹਾਲ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਬਦਲੀ ਰੱਦ ਨਾ ਹੋਈ ਤਾਂ ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਹਸਪਤਾਲਾਂ ਦਾ ਕੰਮਕਾਜ ਬੰਦ ਕਰ ਕੇ ਸੰਘਰਸ਼ ਵਿੱਚ ਪੂਰਨ ਸਹਿਯੋਗ ਦੇਵੇਗੀ।
ਇਸ ਮੌਕੇ ਨਰਿੰਦਰ ਸਿੰਘ, ਪ੍ਰੀਤ ਮੁਖੀਜਾ, ਰਾਮ ਪ੍ਰਸਾਦ, ਮਨਿੰਦਰਜੀਤ ਸਿੰਘ, ਕਰਮਜੀਤ ਸਿੰਘ, ਰਾਜਵੀਰ ਸਿੰਘ, ਗੁਰਮੇਲ ਸਿੰਘ, ਰਮੇਸ਼ ਕੁਮਾਰ, ਕੌਰ ਜੀਤ ਸਿੰਘ, ਰਮਨਦੀਪ ਸਿੰਘ, ਪਰਵੀਰ ਸਿੰਘ, ਫਾਰਮੇਸੀ ਅਫਸਰ ਸਤਨਾਮ ਸਿੰਘ, ਗੁਰਜੀਤ ਸਿੰਘ, ਵਰਿੰਦਰ ਸਿੰਘ, ਐੱਨ ਆਰ ਐੱਚ ਐੱਮ ਆਗੂ ਬਗੀਚ ਸਿੰਘ, ਅਜੀਤ ਗਿੱਲ ਆਗੂ ਹਾਜ਼ਰ ਸਨ।

