ਗੁਰਵਿੰਦਰ ਸਿੰਘ
ਰਾਮਪੁਰਾ ਫੂਲ, 3 ਦਸੰਬਰ
ਸਥਾਨਕ ਰੇਲ ਮੋਰਚੇ ਨੇ ਅੱਜ ਆਪਣੀਆਂ ਮੰਗਾਂ ਉਠਾਉਣ ਦੇ ਨਾਲ ਨਾਲ 1984 ਵਿੱਚ ਭੋਪਾਲ ਗੈਸ ਕਾਂਡ ਵਿੱਚ ਮਾਰੇ ਗਏ ਹਜ਼ਾਰਾਂ ਬੇਕਸੂਰ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ। ਬੀਕੇਯੂ ਏਕਤਾ ਡਕੌਂਦਾ ਦੇ ਜ਼ਿਲ੍ਹਾ ਸਕੱਤਰ ਸੁਖਵਿੰਦਰ ਸਿੰਘ ਬਾਵਾ ਨੇ ਦੱਸਿਆ ਕਿ ਅੱਜ ਦੇ ਦਿਨ 2 ਅਤੇ 3 ਦਸੰਬਰ, 1984 ਦੀ ਵਿਚਕਾਰਲੀ ਰਾਤ ਨੂੰ ਭੂਪਾਲ ਦੀ ਯੂਨੀਅਨ ਕਾਰਬਾਈਡ ਫੈਕਟਰੀ ਵਿੱਚੋਂ ਬਹੁਤ ਜ਼ਹਿਰੀਲੀ ਗੈਸ ਮੀਥਾਈਲ ਆਈਸੋਸਾਈਨੇਟ ਰਿਸਣ ਕਾਰਨ 15 ਹਜ਼ਾਰ ਤੋਂ ਵੱਧ ਬੇਕਸੂਰ ਲੋਕ ਮਾਰੇ ਗਏ ਸਨ ਤੇ ਜਾਂ ਫਿਰ ਹਜ਼ਾਰਾਂ ਮਾਨਸਿਕ ਰੋਗੀ ਹੋ ਗਏ ਸਨ, ਜਿਸ ਕਾਰਨ ਇਕੱਠ ਨੇ ਦੋ ਮਿੰਟ ਦਾ ਮੌਨ ਧਾਰ ਕੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੱਤੀ। ਸ੍ਰੀ ਬਾਵਾ ਨੇ ਕਿਸਾਨੀ ਮੰਗਾਂ ਬਾਰੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਅਜੇ ਵੀ ਆਪਣਾ ਅੜੀਅਲ ਵਤੀਰਾ ਅਪਣਾ ਕੇ ਕਿਸਾਨਾਂ ਨੂੰ ਖੱਜਲ ਕਰਨਾ ਚਾਹੁੰਦੀ ਹੈ। ਇਸ ਮੌਕੇ ਗੁਰਦੀਪ ਸਿੰਘ ਸੇਲਬਰਾਹ, ਸੁਖਜਿੰਦਰ ਸਿੰਘ ਰਾਮਪੁਰਾ, ਨੰਬਰਦਾਰ ਬਹਾਦਰ ਸਿੰਘ, ਬੀਕੇਯੂ ਸਿੱਧੂਪੁਰ ਦੇ ਗੁਰਮੇਲ ਸਿੰਘ ਲਹਿਰਾ ਮੁਹੱਬਤ, ਇਨਕਲਾਬੀ ਕੇਂਦਰ ਦੇ ਹਰਮੇਸ਼ ਕੁਮਾਰ ਰਾਮਪੁਰਾ , ਪੇਂਡੂ ਮਜ਼ਦੂਰ ਯੂਨੀਅਨ ਦੇ ਰਣਜੀਤ ਸਿੰਘ ਮਹਿਰਾਜ, ਉਜਾਗਰ ਸਿੰਘ ਤੇ ਸੁਖਮੰਦਰ ਸਿੰਘ ਨੇ ਕਿਸਾਨੀ ਮੰਗਾਂ ਮੰਨਣ ਦੀ ਅਪੀਲ ਕੀਤੀ।